ਤਰਨਤਾਰਨ 'ਚ 2 ਨਸ਼ਾ ਤਸਕਰਾਂ ਤੋਂ ਲੱਖਾਂ-ਕਰੋੜਾਂ ਦੀ ਜਾਇਦਾਦ ਜ਼ਬਤ, ਪੁਲਿਸ ਨੇ ਨੋਟਿਸ ਚਿਪਕਾਇਆ - drug smugglers Property seized

By ETV Bharat Punjabi Team

Published : Jun 27, 2024, 1:27 PM IST

thumbnail
ਪੁਲਿਸ ਨੇ ਨੋਟਿਸ ਚਿਪਕਾਇਆ (ETV BHRAT (ਤਰਨਤਾਰਨ ਰਿਪੋਟਰ))

ਤਰਨਤਾਰਨ 'ਚ ਪੁਲਿਸ ਵੱਲੋਂ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਨਸ਼ਿਆਂ ਦੇ ਕਾਰੋਬਾਰ ਤੋਂ ਹਾਸਲ ਕੀਤੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਤਰਨਤਾਰਨ ਪੁਲਿਸ ਨੇ ਦੋ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਦੀ 1 ਕਰੋੜ 71 ਲੱਖ 10 ਹਜ਼ਾਰ 300 ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਜ਼ਬਤ ਕੀਤੀ ਜਾਇਦਾਦ ਵਿੱਚ ਫਾਰਮ ਹਾਊਸ, ਜ਼ਮੀਨ ਅਤੇ ਵਾਹਨ ਆਦਿ ਸ਼ਾਮਲ ਹਨ। ਤਰਨਤਾਰਨ ਪੁਲਿਸ ਨੇ ਪਿੰਡ ਕੰਗ ਵਿੱਚ ਗੁਰਵਿੰਦਰ ਸਿੰਘ ਅਤੇ ਉਸ ਦੀ ਪਤਨੀ ਦਾ ਘਰ, ਕਾਰ ਅਤੇ ਮੋਟਰਸਾਈਕਲ ਜ਼ਬਤ ਕਰ ਲਿਆ ਹੈ। ਜਿਸ ਦੀ ਕੀਮਤ 28 ਲੱਖ ਰੁਪਏ ਹੈ। ਇਸੇ ਤਰ੍ਹਾਂ ਪਿੰਡ ਝਬਾਲ ਦੇ ਪੰਜਵੜ ਲਵਪ੍ਰੀਤ ਸਿੰਘ ਦੀ 1 ਕਰੋੜ 43 ਲੱਖ 10 ਹਜ਼ਾਰ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਐਸਐਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਹੁਣ ਤੱਕ 144 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ।





 

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.