ਕੋਲਕਾਤਾ 'ਚ ਡਾਕਟਰ ਨਾਲ ਹੋਏ ਜਬਰ-ਜਨਾਹ ਦੇ ਰੋਸ 'ਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਵੱਲੋਂ ਰੋਸ਼ ਪ੍ਰਦਰਸ਼ਨ - Protest by water supply and workers
🎬 Watch Now: Feature Video
ਫਤਿਹਗੜ੍ਹ ਸਾਹਿਬ: ਕੋਲਕਾਤਾ ਵਿਖੇ ਆਰ.ਜੀ.ਕਾਰ ਮੈਡੀਕਲ ਕਾਲਜ ਦੀ ਪੋਸਟ ਗ੍ਰੈਜੂਏਟ ਮਹਿਲਾ ਸਿੱਖਿਆਰਥੀ ਡਾਕਟਰ ਦੇ ਬੇਰਹਿਮੀ ਨਾਲ ਹੋਏ ਜਬਰ-ਜਨਾਹ ਤੋਂ ਬਾਅਦ ਉਸਦੀ ਹੱਤਿਆ ਕੀਤੇ ਜਾਣ ਦੇ ਰੋਸ ਵੱਜੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਡੀਸੀ ਦਫ਼ਤਰ ਫਤਹਿਗੜ੍ਹ ਸਾਹਿਬ ਵਿਖੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕੋਲਕਾਤਾ ਦੇ ਆਰ.ਜੀ.ਕਾਰ ਮੈਡੀਕਲ ਕਾਲਜ ਹਸਪਤਾਲ ਦੀ ਮਹਿਲਾ ਡਾਕਟਰ ਨਾਲ ਜਬਰ-ਜਨਾਹ ਅਤੇ ਹੱਤਿਆ ਕਰਨ ਦੀ ਸਭ ਤੋਂ ਦੁੱਖਦਾਈ ਹਕੀਕਤ ਇਹ ਹੈ ਕਿ ਇੱਕ ਹਫਤਾ ਬੀਤ ਜਾਣ ਦੇ ਬਾਵਜੂਦ ਵੀ ਜਾਂਚ ਵਿਚ ਕੋਈ ਭਰੋਸੇਯੋਗ ਸਫਲਤਾ ਨਹੀਂ ਮਿਲੀ ਪਰ ਦੂਜੇ ਪਾਸੇ ਮਹਿਲਾ ਡਾਕਟਰ ਦੀ ਨਿਆਂ, ਸੁਰੱਖਿਆ ਅਤੇ ਸੁਰੱਖਿਆ ਲਈ ਡਾਕਟਰਾਂ ਸਮੇਤ ਵੱਖ ਵੱਖ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਵਿਚ ਰੋਸ਼ ਪਾਇਆ ਜਾ ਰਿਹਾ ਹੈ। ਜੱਥੇਬੰਦੀ ਵੱਲੋਂ ਮੰਗ ਕੀਤੀ ਗਈ ਕਿ ਔਰਤਾਂ ਦੀ ਹਰ ਅਦਾਰੇ ਵਿਚ ਸੁਰੱਖਿਆ ਯਕੀਨੀ ਬਣਾਈ ਜਾਵੇ, ਹਸਪਤਾਲਾਂ ਵਿੱਚ ਸੁਰੱਖਿਆ ਲਈ ਲੋੜੀਦੇ ਕਦਮ ਚੁੱਕੇ ਜਾਣ।