ਬਠਿੰਡਾ ਪਹੁੰਚੀ ਪੰਜਾਬ ਬਚਾਓ ਯਾਤਰਾ, ਸੁਖਬੀਰ ਸਿੰਘ ਬਾਦਲ ਨੇ ਕਿਹਾ ਪੰਜਾਬ ਨੂੰ ਬਚਾਉਣ ਲਈ ਖੇਤਰੀ ਪਾਰਟੀ ਦਾ ਮਜਬੂਤ ਹੋਣਾ ਜਰੂਰੀ - Punjab Bachao Yatra Bathinda
🎬 Watch Now: Feature Video
Published : Mar 19, 2024, 12:45 PM IST
ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼ੁਰੂ ਕੀਤੀ ਗਈ 'ਪੰਜਾਬ ਬਚਾਓ ਯਾਤਰਾ' ਅੱਜ ਬਠਿੰਡਾ ਵਿਖੇ ਪਹੁੰਚੀ। ਇਹ ਯਾਤਰਾ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿੱਚ ਦੀ ਲੰਘਦੀ ਹੋਈ ਬਠਿੰਡਾ ਵਿਖੇ ਪਹੁੰਚੀ। ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਮਜਬੂਤ ਕਰਨ ਲਈ ਖੇਤਰੀ ਪਾਰਟੀ ਦਾ ਮਜਬੂਤ ਹੋਣਾ ਜਰੂਰੀ ਹੈ। ਕਿਉਂਕਿ ਪੰਜਾਬ ਦੇ ਹਿੱਤਾਂ ਦਾ ਖਿਆਲ ਸਿਰਫ ਖੇਤਰੀ ਪਾਰਟੀ ਹੀ ਰੱਖ ਸਕਦੀ ਹੈ। ਉਹਨਾਂ ਸਮੁੱਚੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਇੱਕੋ ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਜਬੂਤ ਕਰਨ ਲਈ ਆਪਣਾ ਬਣਦਾ ਯੋਗਦਾਨ ਪਾਉਣ। ਉਹਨਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਤੇ ਗਰੀਬ ਪੱਖੀ ਨੀਤੀਆਂ ਨੂੰ ਲੋਕਾਂ ਸਾਹਮਣੇ ਲਿਆਂਦਾ ਜਾਵੇ ਜੋ ਕਿ ਸਰਵ ਪੱਖੀ ਵਿਕਾਸ, ਸ਼ਾਂਤੀ ਤੇ ਫਿਰਕੂ ਸਦਭਾਵਨਾ ਵਿਚ ਵਿਸ਼ਵਾਸ ਰੱਖਦਾ ਹੈ। ਪੰਜਾਬ ਬਚਾਓ ਯਾਤਰਾ ਵਿੱਚ ਹਜ਼ਾਰਾਂ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਯਾਤਰਾ ਵਿੱਚ ਸ਼ਾਮਲ ਲੋਕਾਂ ਦਾ ਸਿਰੋਪਾਓ, ਮਿਠਾਈ, ਢੋਲ ਤੇ ਪਟਾਖਿਆਂ ਨਾਲ ਸਵਾਗਤ ਕੀਤਾ ਗਿਆ। ਹਜ਼ਾਰਾਂ ਲੋਕ ਟਰੈਕਟਰ, ਕਾਰਾਂ ਅਤੇ ਜੀਪਾਂ ਲੈ ਕੇ ਬੀਬੀ ਵਾਲਾ ਚੌਂਕ ਵਿੱਚ ਪਹੁੰਚੇ ਹੋਏ ਸਨ।