ਸਕੂਟਰੀ 'ਤੇ ਜਾਂਦੇ ਪਤੀ-ਪਤਨੀ ਦੀ ਬੱਸ ਨਾਲ ਹੋਈ ਟੱਕਰ, ਪਤਨੀ ਦੀ ਹੋਈ ਮੌਤ - women died in road accident - WOMEN DIED IN ROAD ACCIDENT
🎬 Watch Now: Feature Video
Published : May 5, 2024, 1:08 PM IST
ਸ੍ਰੀ ਮੁਕਤਸਰ ਸਾਹਿਬ : ਅੱਜ ਸਵੇਰੇ ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਲੋਮੋਚੜ ਦੇ ਨਜ਼ਦੀਕ ਪੰਜਾਬ ਰੋਡਵੇਜ਼ ਦੀ ਬੱਸ ਅਤੇ ਐਕਟੀਵਾ ਵਿੱਚ ਜ਼ਬਰਦਸਤ ਟੱਕਰ ਹੋ ਗਈ। ਇਸ ਦੌਰਾਨ ਐਕਟਿਵ ਸਵਾਰ ਪਤੀ ਪਤਨੀ ਹਾਦਸੇ ਦਾ ਸ਼ਿਕਾਰ ਹੋ ਗਏ। ਜਿਥੇ ਪਤੀ ਨੂੰ ਸੱਟਾਂ ਵੱਜੀਆਂ ਤਾਂ ਉਥੇ ਹੀ ਪਤਨੀ ਦੀ ਹਾਦਸੇ ਵਿੱਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਪਿੰਡ ਲੱਖਾ ਮੂਸਾਹਬ ਤੋਂ ਇੱਕ ਪਤੀ ਪਤਨੀ ਜਲਾਲਾਬਾਦ ਇੱਕ ਨਿੱਜੀ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਆ ਰਹੇ ਸਨ, ਕਿ ਅਚਾਨਕ ਹੀ ਉਹਨਾਂ ਨੂੰ ਪੰਜਾਬ ਰੋਡਵੇਜ਼ ਅੰਮ੍ਰਿਤਸਰ ਡੀਪੂ ਦੀ ਬੱਸ ਨੇ ਟੱਕਰ ਮਾਰ ਦਿੱਤੀ। ਜਿਸ ਦੇ ਨਾਲ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਪਤੀ ਗੰਭੀਰ ਜ਼ਖਮੀ ਹੋ ਗਿਆ। ਉਸਦੀ ਲੱਤ ਟੁੱਟ ਗਈ ਅਤੇ ਉਸ ਨੂੰ ਇਲਾਜ ਦੇ ਲਈ ਜਲਾਲਾਬਾਦ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਦੱਸ ਦਈਏ ਕਿ ਮ੍ਰਿਤਕ ਸੀਮਾ ਰਾਣੀ ਦੇ ਤਿੰਨ ਬੱਚੇ ਹਨ। ਜਿਨ੍ਹਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਉਧਰ ਟੱਕਰ ਮਾਰਨ ਤੋਂ ਬਾਅਦ ਰੋਡਵੇਜ਼ ਦੀ ਬੱਸ ਦੇ ਚਾਲਕ ਅਤੇ ਕੰਡਕਟਰ ਮੌਕੇ ਤੋਂ ਫਰਾਰ ਦੱਸੇ ਜਾ ਰਹੇ ਹਨ। ਫਿਲਹਾਲ ਪੁਲਿਸ ਦੇ ਵੱਲੋਂ ਬੱਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਅਤੇ ਅੱਗੇ ਦੀ ਕਾਰਵਾਈ ਨੂੰ ਅਮਲ ਦੇ ਵਿੱਚ ਲਿਆਂਦਾ ਜਾ ਰਿਹਾ।