ਸੱਚਖੰਚ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਪੰਜਾਬੀ ਗਾਇਕ ਸਾਰਥੀ ਕੇ - ਸੱਚਖੰਡ ਸ੍ਰੀ ਦਰਬਾਰ ਸਾਹਿਬ
🎬 Watch Now: Feature Video
Published : Jan 28, 2024, 5:13 PM IST
ਅੰਮ੍ਰਿਤਸਰ: ਪੰਜਾਬੀ ਗਾਇਕ ਸਾਰਥੀ ਕੇ ਛੇਤੀ ਹੀ ਸਰੋਤਿਆ ਲਈ ਨਵੇਂ ਗੀਤ ਲੈਕੇ ਆਉਣਗੇ। ਜਿਸ ਲਈ ਤਿਆਰੀਆਂ ਚੱਲ ਰਹੀਆਂ ਨੇ। ਗਾਇਕ ਸਾਰਥੀ ਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਸਾਰਥੀ ਕੇ ਨੇ ਪੱਤਰਕਾਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਹਨਾਂ ਨੇ ਆਪਣੇ ਨਵੇਂ ਆਉਣ ਵਾਲੇ ਗੀਤਾਂ ਸਬੰਧੀ ਵੀ ਜਾਣਕਾਰੀ ਦਿੱਤੀ। ਇਸ ਮੌਕੇ ਉਹਨਾਂ ਗੁਰੂ ਘਰ ਵਿਖੇ ਮੱਥਾ ਟੇਕਿਆ ਤੇ ਵਾਹਿਗੁਰੂ ਦਾ ਸ਼ੁਕਰਾਨਾ ਦਾ ਕੀਤਾ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਰਥੀ ਕੇ ਨੇ ਕਿਹਾ ਕਿ ਉਹਨਾਂ ਨੂੰ ਆਪਣੇ ਪੰਜਾਬੀ ਹੋਣ ਤੇ ਫਖ਼ਰ ਹੈ ਕਿਉਂਕਿ ਉਹ ਗੁਰੂਆਂ ਦੀ ਧਰਤੀ ਤੇ ਰਹਿੰਦੇ ਹਨ। ਉਹਨਾਂ ਕਿਹਾ ਕਿ ਵਾਹਿਗੁਰੂ ਵੱਲੋਂ ਦਰਸ਼ਨਾਂ ਲਈ ਸੱਦਾ ਆਇਆ ਸੀ। ਅਸੀਂ ਭਾਗਾਂ ਵਾਲੇ ਹਾਂ ਕਿ ਸਾਨੂੰ ਗੁਰੂ ਰਾਮਦਾਸ ਜੀ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।ਇਸ ਤੋਂ ਇਲਾਵਾ ਸਾਰਥੀ ਕੇ ਨੇ ਕਿਹਾ ਕਿ ਆਉਣ ਵਾਲੇ ਸਮੇਂ ਲਈ ਉਹਨਾਂ ਨੇ ਨਵਾਂ ਬਹੁਤ ਕੁਝ ਅਸੀਂ ਪਲਾਨ ਕੀਤਾ ਹੋਇਆ ਹੈ। ਹੁਣ ਉਹ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਤੋਂ ਬਾਅਦ ਹੌਲੀ ਹੌਲੀ ਆਪਣੇ ਨਵੇਂ ਗੀਤ ਨੂੰ ਰਿਲੀਜ਼ ਕਰਨਗੇ।