ਕੁਲੈਕਟਰ ਰੇਟਾਂ ਵਿਰੁੱਧ ਰਾਣਾ ਗੁਰਮੀਤ ਸਿੰਘ ਸੋਢੀ ਨੇ ਚੁੱਕੇ ਪੰਜਾਬ ਸਰਕਾਰ 'ਤੇ ਸਵਾਲ, ਕਾਂਗਰਸੀਆਂ 'ਤੇ ਵੀ ਸਾਧੇ ਨਿਸ਼ਾਨੇ - PUNJAB GOVT COLLECTOR RATES
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/14-10-2024/640-480-22673840-483-22673840-1728885222820.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Oct 14, 2024, 12:15 PM IST
ਸ਼੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਸ਼੍ਰੀ ਮੁਕਤਸਰ ਸਾਹਿਬ 'ਚ ਵਧਾਏ ਗਏ ਕੁਲੈਕਟਰ ਰੇਟਾਂ ਵਿਰੁੱਧ ਸੰਘਰਸ਼ ਕਰ ਰਹੇ ਪ੍ਰਾਪਰਟੀ ਕਾਰੋਬਾਰੀ ਅਤੇ ਪ੍ਰਾਪਰਟੀ ਡੀਲਰਾਂ ਦੇ ਧਰਨੇ 'ਤੇ ਪਹੁੰਚੇ ਜਿਥੇ ਸਾਬਕਾ ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਖਿਲਾਫ ਆਪਣਾ ਰੋਸ ਪ੍ਰਗਟਾਇਆ ਅਤੇ ਇਸ ਮੌਕੇ ਉਹਨਾਂ ਸਰਕਾਰ ਦੀਆਂ ਨੀਤੀਆਂ 'ਤੇ ਸਵਾਲ ਖੜ੍ਹੇ ਕੀਤੇ। ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਪ੍ਰਾਪਰਟੀ ਡੀਲਰਾਂ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿੱਚ ਜ਼ਮੀਨਾਂ ਦੇ ਕੁਲੈਕਟਰ ਰੇਟ ਬੀਤੇ ਦੋ ਸਾਲ ਵਿੱਚ ਤਿੰਨ ਵਾਰ ਵਧਾਏ ਜਾ ਚੁੱਕੇ ਹਨ ਅਤੇ ਹੁਣ ਫਿਰ ਨਵੇਂ ਡਿਪਟੀ ਕਮਿਸ਼ਨਰ ਨੇ ਆਉਂਦਿਆ ਹੀ ਪ੍ਰਾਪਰਟੀ ਦੇ ਕਥਿਤ ਤੌਰ 'ਤੇ ਨਜਾਇਜ਼ ਰੇਟ ਵਧਾਏ ਹਨ। ਇਸ ਨਾਲ ਪ੍ਰਾਪਰਟੀ ਕਾਰੋਬਾਰ ਨੂੰ ਵੱਡਾ ਧੱਕਾ ਲੱਗਾ ਹੈ। ਪ੍ਰਾਪਰਟੀ ਦੇ ਕਾਰੋਬਾਰ ਨਾਲ ਜੁੜੇ ਆਮ ਲੋਕਾਂ ਦਾ ਇਸ ਨਾਲ ਵੱਡਾ ਨੁਕਸਾਨ ਹੋ ਰਿਹਾ ਹੈ। ਇਸ ਮੌਕੇ ਰਾਣਾ ਸੋਢੀ ਨੇ ਕਿਹਾ ਕਿ ਸਰਕਾਰ ਗਲਤ ਨੀਤੀਆਂ ਤੇ ਚੱਲ ਰਹੀ ਹੈ। ਐਨ ਓ ਸੀ ਦੇ ਮਾਮਲੇ ਵਿੱਚ ਉਹ ਰਾਜਪਾਲ ਨੂੰ ਪੱਤਰ ਲਿਖਣਗੇ।ਪੰਜਾਬ ਭਾਜਪਾ ਪ੍ਰਧਾਨ ਸਬੰਧੀ ਗੱਲਬਾਤ ਕਰਦਿਆ ਉਹਨਾਂ ਕਿਹਾ ਕਿ ਭਾਜਪਾ ਦਾ ਪੰਜਾਬ ਪ੍ਰਧਾਨ ਜੋ ਵੀ ਬਣੇ ਉਹ ਸੂਬੇ 'ਚ ਭਾਜਪਾ ਨੂੰ ਮਜਬੂਤ ਕਰੇ। ਇਸ ਮੌਕੇ ਉਹਨਾਂ ਕਿਹਾ ਕਿ ਪੰਚਾਇਤੀ ਚੋਣਾਂ 'ਚ ਇਸ ਵਾਰ ਬਹੁਤ ਧੱਕੇਸ਼ਾਹੀ ਹੋਈ।