2024 ਲੋਕ ਸਭਾ ਚੋਣਾਂ ਨੂੰ ਲੈ ਕੇ ਬਠਿੰਡਾ ਪੁਲਿਸ ਪ੍ਰਸ਼ਾਸਨ ਨੇ ਕੀਤਾ ਦਾਅਵਾ ਚੋਣਾਂ ਅਮਨ ਸ਼ਾਂਤੀ ਨਾਲ ਨੇਪਰੇ ਚੜੀਆਂ - Bathinda Police Administration - BATHINDA POLICE ADMINISTRATION
🎬 Watch Now: Feature Video
Published : Jun 1, 2024, 10:15 PM IST
ਬਠਿੰਡਾ: 2024 ਲੋਕ ਸਭਾ ਚੋਣਾਂ ਨੂੰ ਲੈ ਕੇ ਬਠਿੰਡਾ ਪੁਲਿਸ ਪ੍ਰਸ਼ਾਸਨ ਨੇ ਕੀਤਾ ਦਾਅਵਾ ਚੋਣਾਂ ਅਮਨ ਸ਼ਾਂਤੀ ਨਾਲ ਨੇਪਰੇ ਚੜੀਆਂ ਹਨ। ਏਡੀਜੀਪੀ ਐਸਪੀਐਸ ਪਰਮਾਰ ਨੇ ਕਿਹਾ ਸਖਤ ਸੁਰੱਖਿਆ ਪ੍ਰਬੰਧਾਂ ਅਮਨ ਸ਼ਾਂਤੀ ਨਾਲ ਕਰਵਾਈਆਂ ਗਈਆਂ। ਲੋਕ ਸਭਾ ਚੋਣਾਂ ਆਖਰੀ ਗੇੜ ਵਿੱਚ ਪੰਜਾਬ ਵਿੱਚ ਹੋਈਆਂ। ਬਠਿੰਡਾ ਲੋਕ ਸਭਾ ਸੀਟ ਤੇ ਚੋਣਾਂ ਦਾ ਕੰਮ ਅਮਨ ਸ਼ਾਂਤੀ ਨਾਲ ਨਿਬੜਿਆ। ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਏਡੀਜੀਪੀ ਐਸਪੀਐਸ ਪਰਮਾਰ ਨੇ ਦੱਸਿਆ ਕਿ ਭਾਵੇਂ ਅੱਜ ਦਿਨ ਭਰ ਗਰਮੀ ਦਾ ਪ੍ਰਕੋਪ ਜਾਰੀ ਸੀ ਪਰ ਲੋਕਾਂ ਵਿੱਚ ਵੋਟਿੰਗ ਕਰਨ ਦਾ ਉਤਸ਼ਾਹ ਦੇਖਣ ਵਾਲਾ ਸੀ ਵੋਟਿੰਗ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜਾਉਣ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਉਹ ਖੁਦ ਅਤੇ ਐਸਐਸਪੀ ਬਠਿੰਡਾ ਦੀਪਕ ਪਾਰਕ ਸਾਰਾ ਦਿਨ ਬਠਿੰਡਾ ਲੋਕ ਸਭ ਹਲਕਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਰਹੇ ਪਰ ਜ਼ਿਲ੍ਹੇ ਵਿੱਚ ਅੱਜ ਲੋਕ ਸਭਾ ਚੋਣਾਂ ਅਮਨ ਸ਼ਾਂਤੀ ਨਾਲ ਨੇਪਰੇ ਚੜ ਗਈਆਂ ਅਤੇ ਕਿਸੇ ਵੀ ਅਣਸਖਾਵੀ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਨਹੀਂ ਮਿਲੀ।