ਮੰਗਾਂ ਸਬੰਧੀ ਮਨਰੇਗਾ ਮੁਲਾਜ਼ਮ ਯੂਨੀਅਨ ਨੇ ਡੀਸੀ ਨੂੰ ਦਿੱਤਾ ਮੰਗ ਪੱਤਰ - MGNREGA Employees Union
🎬 Watch Now: Feature Video
Published : Jul 5, 2024, 8:17 AM IST
ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਨਰੇਗਾ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੂੰ ਮੰਗ ਪੱਤਰ ਦਿੱਤਾ। ਯੂਨੀਅਨ ਦੇ ਪ੍ਰਧਾਨ ਮਨਦੀਪ ਸਿੰਘ ਨੇ ਕਿਹਾ ਕਿ ਮਨਰੇਗਾ ਮਜ਼ਦੂਰ ਪਿਛਲੇ 15 ਸਾਲਾਂ ਤੋਂ ਪੇਂਡੂ ਪੰਚਾਇਤ ਵਿਭਾਗ ਅਧੀਨ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਹਨਾਂ ਨੇ ਕਿਹਾ ਕਿ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਸਰਕਾਰ ਵੱਲੋਂ ਬਣਾਈ ਗਈ ਨਵੀਂ ਨੀਤੀ ਤਹਿਤ ਮਨਰੇਗਾ ਮਜ਼ਦੂਰਾਂ ਦੀ ਪੜਤਾਲ ਉਪਰੰਤ ਅਗਲੀ ਕਾਰਵਾਈ ਲਈ ਉਨ੍ਹਾਂ ਦੀਆਂ ਫਾਈਲਾਂ ਸਰਕਾਰ ਕੋਲ ਪੁੱਜ ਗਈਆਂ ਹਨ ਪਰ ਢਾਈ ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਾਡੀਆਂ ਸਮੱਸਿਆਵਾਂ ਸੁਣਨ ਲਈ 10 ਜੁਲਾਈ ਤੋਂ ਪਹਿਲਾਂ ਮੀਟਿੰਗ ਦਾ ਸਮਾਂ ਨਹੀਂ ਦਿੰਦੀ ਤੇ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਯੂਨੀਅਨ ਵੱਲੋਂ 6 ਜੁਲਾਈ ਨੂੰ ਜਲੰਧਰ ਵਿਖੇ ਰੋਸ ਰੈਲੀ ਕੀਤੀ ਜਾਵੇਗੀ।