ਮੋਗਾ ਦੇ ਹਰਗੋਬਿੰਦ ਨਗਰ ਦੇ ਵਸਨੀਕ ਨਰਕ ਭਰੀ ਜ਼ਿੰਦਗੀ ਕਰ ਰਹੇ ਬਤੀਤ, ਸੀਵਰੇਜ ਦੇ ਗੰਦੇ ਪਾਣੀ ਤੋਂ ਪ੍ਰੇਸ਼ਾਨ ਲੋਕ
🎬 Watch Now: Feature Video
Published : Feb 8, 2024, 2:11 PM IST
ਹਰਗੋਬਿੰਦ ਨਗਰ ਮੋਗਾ ਦੇ ਵਸਨੀਕ ਪਿਛਲੇ 20 ਦਿਨਾਂ ਤੋਂ ਸੀਵਰੇਜ ਦੀ ਸਫ਼ਾਈ ਨਾ ਹੋਣ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਹਨ। ਇਲਾਕੇ ਵਿੱਚ ਕਈ ਥਾਵਾਂ ’ਤੇ ਗੰਦਾ ਪਾਣੀ ਖੜ੍ਹਾ ਹੈ ਅਤੇ ਇਹ ਗੰਦਾ ਪਾਣੀ ਉਨ੍ਹਾਂ ਦੇ ਘਰਾਂ ਵਿੱਚ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਵਿੱਚ ਭਿਆਨਕ ਬਿਮਾਰੀਆਂ ਦਾ ਡਰ ਬਣਿਆ ਹੋਇਆ ਹੈ। ਹਰ ਰੋਜ਼ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਵੀ ਜਾਣੂ ਕਰਵਾਇਆ ਜਾਂਦਾ ਹੈ ਪਰ ਉਨ੍ਹਾਂ ਵੱਲੋਂ ਕੋਈ ਵੀ ਢੁੱਕਵਾਂ ਹੱਲ ਨਹੀਂ ਕੱਢਿਆ ਜਾ ਰਿਹਾ ਹੈ। ਇਲਾਕਾ ਨਿਵਾਸੀਆਂ ਅਨੁਸਾਰ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕੋਈ ਵੀ ਅਧਿਕਾਰੀ ਸੁਣਵਾਈ ਨਹੀਂ ਕਰ ਰਿਹਾ। ਪ੍ਰਸ਼ਾਸਨ ਤੋਂ ਪਰਸ਼ਾਨ ਲੋਕ ਹੁਣ ਵੱਡਾ ਸੰਘਰਸ਼ ਉਲੀਕਣ ਦੀ ਤਿਆਰੀ ਕਰ ਰਹੇ ਹਨ।