ਤਰਨਤਾਰਨ ਸ਼ਹਿਰ ਵਿੱਚ ਚੋਰੀ ਦੀਆਂ ਘਟਨਾਵਾਂ ਦਾ ਸਿਲਸਿਲਾ ਜਾਰੀ, ਮਨੀ ਗ੍ਰਾਮ ਅਤੇ ਸੈਨਟਰੀ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ - robbery in tarn taran - ROBBERY IN TARN TARAN
🎬 Watch Now: Feature Video
Published : Jun 21, 2024, 5:33 PM IST
ਤਰਨ ਤਾਰਨ ਸ਼ਹਿਰ ਵਿੱਚ ਚੋਰੀ ਦੀਆਂ ਘਟਨਾਵਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਹੀ ਲੜੀ ਵਿੱਚ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਥੇ ਸ਼ਹਿਰ 'ਚ ਬੀਤੀ ਰਾਤ ਚੋਰਾਂ ਵੱਲੋਂ ਮਨੀ ਗ੍ਰਾਮ ਅਤੇ ਸੈਨਟਰੀ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ। ਮੁਲਜ਼ਮ ਨਕਦੀ ਅਤੇ ਕੀਮਤੀ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮਨੀ ਗ੍ਰਾਮ ਦੇ ਮਾਲਿਕ ਨੇ ਦੱਸਿਆ ਕਿ ਸ਼ਹਿਰ ਵਿੱਚ ਚੋਰੀ ਦੀਆਂ ਘਟਨਾਵਾਂ ਵੱਧ ਰਹੀਆਂ ਹਨ ਜਿੰਨਾ ਉੱਤੇ ਕੋਈ ਕਾਬੂ ਨਹੀਂ ਹੈ। ਚੋਰਾਂ ਨੇ ਦੁਕਾਨ ਅੰਦਰੋਂ 10 ਹਜ਼ਾਰ ਦੀ ਨਕਦੀ ਚੋਰੀ ਕਰ ਲਈ ਹੈ, ਇਸ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ। ਨਾਲ ਹੀ ਸੈਨਟਰੀ ਦੀ ਦੁਕਾਨ ਵਿੱਚੋਂ ਵੀ ਚੋਰੀ ਕੀਤੀ ਅਤੇ ਚੋਰਾਂ ਨੇ ਕਰੀਬ 52 ਹਜ਼ਾਰ ਰੁਪਏ ਦੇ ਸਮਾਂਨ ਉੱਤੇ ਹੇਠ ਸਾਫ ਕਰ ਲਿਆ। ਉਥੇ ਹੀ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਦੇ ਅਧਿਕਾਰੀਆਂ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕਰ ਲਿਆ ਜਾਵੇਗਾ। ਹਾਲਾਂਕਿ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਪੁਲਿਸ ਇੰਝ ਹੀ ਭਰੋਸਾ ਦਿਵਾਉਂਦੀ ਹੈ ਪਰ ਫਿਰ ਵੀ ਚੋਰ ਬੇਖੌਫ ਹੋ ਕੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ।