ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰੋਪੜ ਦੇ ਸੋਲਖੀਆਂ ਟੋਲ ਪਲਾਜ਼ਾ ਨੂੰ ਬੰਦ ਕਰਕੇ ਆਮ ਲੋਕਾਂ ਦੇ ਲਈ ਕਰ ਦਿੱਤਾ ਮੁਫਤ - Solkhian Toll Plaza free
🎬 Watch Now: Feature Video
Published : Jan 20, 2024, 5:02 PM IST
ਰੂਪਨਗਰ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਰੋਪੜ ਦੇ ਸੋਲਖੀਆਂ ਟੋਲ ਪਲਾਜ਼ਾ ਉੱਤੇ ਕਰੀਬ 11 ਵਜੇ ਟੋਲ ਪਲਾਜ਼ਾ ਨੂੰ ਬੰਦ ਕਰਕੇ ਆਮ ਲੋਕਾਂ ਦੇ ਲਈ ਮੁਫਤ ਕਰ ਦਿੱਤਾ ਗਿਆ। ਇਸ ਮੌਕੇ ਟੋਲ ਪਲਾਜ਼ਾ ਉੱਤੇ ਭਾਰੀ ਵਾਹਨਾਂ ਦੀ ਤਾਦਾਦ ਜਰੂਰ ਨਜ਼ਰ ਆਈ ਕਿਉਂਕਿ 13 ਲਾਈਨਾਂ ਦੇ ਵਿੱਚੋਂ ਦੋਨੇ ਪਾਸਿਆਂ ਦੀਆਂ ਇਕ ਇਕ ਲਾਈਨਾ ਚਲਾਈਆਂ ਗਈਆਂ ਸੀ। ਇਸ ਮੌਕੇ ਪੁਲਿਸ ਫੋਰਸ ਦੀ ਮੌਜੂਦਗੀ ਵੀ ਵੱਡੇ ਪੱਧਰ ਉੱਤੇ ਰਹੀ ਜਥੇਬੰਦੀਆਂ ਨੇ ਦੱਸਿਆ ਕਿ ਇਸ ਪ੍ਰਦਰਸ਼ਨ ਦਾ ਮੁੱਖ ਮਕਸਦ ਕੇਂਦਰ ਸਰਕਾਰ ਉੱਤੇ ਪ੍ਰਭਾਵ ਪਾਣਾ ਹੈ ਤਾਂ ਜੋ ਉਹ ਬੰਦੀ ਸਿੰਘਾਂ ਦੀ ਰਿਹਾਈ ਜਲਦ ਤੋਂ ਜਲਦ ਕਰੇ। ਜਥੇਬੰਦੀਆਂ ਦੇ ਨੁਮਾਇੰਦੇ ਦਾ ਕਹਿਣਾ ਸੀ ਕਿ ਬੰਦੀ ਸਿੰਘ ਪਿਛਲੇ ਲੰਮੇ ਸਮੇਂ ਤੋਂ ਜੇਲਾਂ ਦੇ ਵਿੱਚ ਬੰਦ ਕੀਤੇ ਹੋਏ ਹਨ ਅਤੇ ਉਹਨਾਂ ਦੀ ਰਿਹਾਈ ਦੀ ਮੰਗ ਵੀ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ ਲੇਕਿਨ ਸਰਕਾਰ ਵੱਲੋਂ ਇਸ ਮੁੱਦੇ ਉੱਤੇ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ ਬੰਦੀ ਸਿੰਘਾਂ ਨੂੰ ਰਿਹਾ ਕਰਾਉਣ ਦੇ ਲਈ ਇਹ ਪ੍ਰਦਰਸ਼ਨ ਕੀਤੇ ਜਾ ਰਹੇ ਹਨ।