ਪਠਾਨਕੋਟ 'ਚ ਹਵਾਈ ਫਾਇਰਿੰਗ ਕਰਨ ਵਾਲਾ ਮੌਜੂਦਾ ਸਰਪੰਚ ਗ੍ਰਿਫ਼ਤਾਰ, ਅਸਲਾ ਐਕਟ ਤਹਿਤ ਮਾਮਲਾ ਦਰਜ
🎬 Watch Now: Feature Video
ਪਠਾਨਕੋਟ ਦੇ ਨਰੋਟ ਜੈਮਲ ਸਿੰਘ ਬਲਾਕ ਦੇ ਪਿੰਡ ਭਗਵਾਨਪੁਰ ਵਿੱਚ ਸਰਪੰਚ ਨੇ ਆਪਣੇ ਭਰਾ ਦੇ ਵਿਆਹ ਸਮਾਗਮ ਦੌਰਾਨ ਹਵਾਈ ਫਾਇਰਿੰਗ ਕੀਤੀ। ਇਸ ਹਵਾਈ ਫਾਇਰਿੰਗ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਹੀ ਪੁਲਿਸ ਹਰਕਤ 'ਚ ਆ ਗਈ ਅਤੇ ਮੁਲਜ਼ਮ ਸਰਪੰਚ ਨੂੰ ਗ੍ਰਿਫਤਾਰ ਕਰਕੇ ਉਸ ਦਾ ਰਿਵਾਲਵਰ ਜ਼ਬਤ ਕਰ ਲਿਆ ਗਿਆ। ਮੁਲਜ਼ਮ ਸਰਪੰਚ ਦੇ ਖਿਲਾਫ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਈ ਨੂੰ ਅਮਲ ਵਿੱਚ ਲਿਆਂਦਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਸਰਪੰਚ ਨੇ ਵਿਆਹ ਸਮਾਗਮ ਦੌਰਾਨ ਹਵਾ ਵਿੱਚ ਫਾਇਰਿੰਗ ਕੀਤੀ ਸੀ, ਜੋ ਕਿ ਕਾਨੂੰਨ ਅਨੁਸਾਰ ਜੁਰਮ ਹੈ, ਫਿਲਹਾਲ ਸਰਪੰਚ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।