ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ 'ਤੇ ਖੜ੍ਹੇ ਕੀਤੇ ਸਵਾਲ - ਖਾਲਸਾ ਸਾਜਨਾ ਦਿਵਸ
🎬 Watch Now: Feature Video
Published : Apr 13, 2024, 4:41 PM IST
ਬਠਿੰਡਾ: ਅੱਜ ਖਾਲਸਾ ਸਾਜਨਾ ਦਿਵਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਸਾਖੀ ਦੀ ਵਧਾਈ ਦੇਣ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ,ਇਸ ਮੌਕੇ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 2019 ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨੇ ਸ਼ਰਤ ਮੰਨੀ ਸੀ। ਪਰ ਆਵਦੇ ਵਾਅਦੇ ਤੋਂ ਮੁੱਕਰ ਗਏ। ਪੰਜਾਬ ਹਰਿਆਣਾ ਅਤੇ ਦਿੱਲੀ ਦੀਆਂ ਸਰਕਾਰਾਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਚ ਦਖਲ ਅੰਦਾਜੀ ਜੋ ਦਿੱਤੀ ਜਾ ਰਹੀ ਹੈ,ਉਹ ਬਹੁਤ ਹੀ ਮਾੜੀ ਗੱਲ ਹੈ ਕਿ ਸਰਕਾਰਾਂ ਨੂੰ ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜ਼ੀ ਨਹੀਂ ਦੇਣੀ ਚਾਹੀਦੀ। ਉਹਨਾਂ ਕਿਹਾ ਕਿ ਪਿਛਲੇ ਦਿਨੀ ਅਲੱਗ ਅਲੱਗ ਜਗ੍ਹਾ ਦੇ ਉੱਪਰ ਜਿੰਨੇ ਵੀ ਮੇਲੇ ਹੋਏ ਹਨ ਪੰਜਾਬ ਸਰਕਾਰ ਵੱਲੋਂ ਇੱਕ ਟੋਕਰੀ ਬਜਰੀ ਸੜਕਾਂ 'ਤੇ ਨਹੀਂ ਪਾਈ ਗਈ। ਸਾਰੀਆਂ ਸੜਕਾਂ ਟੁੱਟੀਆਂ ਹੋਈਆਂ ਹਨ। ਅਜਿਹੇ ਹਲਾਤਾਂ ਨੂੰ ਦੇਖਦੇ ਹੋਏ ਸਾਫ ਹੈ ਕਿ ਸਰਕਾਰਾਂ ਘਟ ਗਿਣਤੀਆਂ ਨਾਲ ਧੱਕਾ ਕਰਦੀ ਹੈ।