ਰਾਜਸਥਾਨ ਦੇ ਸਿੱਖਿਆ ਕੇਂਦਰ ਖਿਲਾਫ ਐਸਜੀਪੀਸੀ ਜਾਵੇਗੀ ਅਦਾਲਤ,ਸਿੱਖ ਬੀਬੀਆਂ ਨੂੰ ਪ੍ਰੀਖਿਆ ਦੇਣ ਤੋਂ ਰੋਕਣ ਦਾ ਮਾਮਲਾ - SGPC against Rajasthan education - SGPC AGAINST RAJASTHAN EDUCATION
🎬 Watch Now: Feature Video
Published : Jul 2, 2024, 12:49 PM IST
ਰਾਜਸਥਾਨ 'ਚ ਪ੍ਰੀਖਿਆ ਦੇਣ ਦੌਰਾਨ ਸਿੱਖ ਲੜਕੀਆਂ ਨੂੰ ਰੋਕਣ ਦੇ ਮਾਮਲੇ 'ਚ ਐੱਸਜੀਪੀਸੀ ਨੇ ਅਦਾਲਤ ਜਾਣ ਦਾ ਫੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਬੀਤੀ 23 ਜੂਨ ਨੂੰ ਰਾਜਸਥਾਨ ਜੁਡੀਸ਼ੀਅਲ ਸਰਵਿਸਿਜ਼ ਪ੍ਰੀਖਿਆ ਦੇਣ ਗਈਆਂ ਦੋ ਅੰਮ੍ਰਿਤਧਾਰੀ ਸਿੱਖ ਬੀਬੀਆਂ ਨੂੰ ਕਿਰਪਾਨ ਧਾਰਨ ਕਰਨ ਦੇ ਚਲਦਿਆਂ ਪ੍ਰੀਖਿਆ ਕੇਂਦਰ ਵਿਚ ਦਾਖਲ ਹੋਣ ਤੋਂ ਰੋਕਿਆ ਗਿਆ ਸੀ। ਇਸ ਮਾਮਲੇ 'ਚ ਪ੍ਰੀਖਿਆ ਅਮਲੇ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਸਮੂਹ ਸਿੱਖ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਸੀ। ਜਿਸ ਤਹਿਤ ਅੱਜ ਚੰਡੀਗੜ੍ਹ ਵਿਖੇ ਹੋ ਰਹੀ ਅਕਾਲੀ ਦਲ ਦੀ ਮੀਟਿੰਗ ਦੌਰਾਨ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਿਆਨ ਦਿੱਤਾ। ਜ਼ਿਕਰਯੋਗ ਹੈ ਕਿ ਅੰਬਾਲਾ ਛਾਉਣੀ ਦੀ ਇੱਕ ਗੁਰਸਿੱਖ ਲੜਕੀ ਲਖਵਿੰਦਰ ਕੌਰ ਦੇ ਕਕਾਰ ਜੋਧਪੁਰ ਜੁਡੀਸ਼ਿਅਲ ਪ੍ਰੀਖਿਆ ਦੌਰਾਨ ਉਤਰਵਾਏ ਗਏ ਸਨ। ਇਸ ਤੋਂ ਪਹਿਲਾਂ ਜਲੰਧਰ ਵਾਸੀ ਗੁਰਸਿੱਖ ਲੜਕੀ ਅਰਮਨਜੋਤ ਕੌਰ ਦੇ ਮਾਮਲੇ ਨੇ ਸਿੱਖਾਂ ਨਾਲ ਹੋ ਰਹੇ ਵਿਤਕਰੇ ਨੂੰ ਉਜਾਗਰ ਕੀਤਾ ਸੀ। ਧਾਮੀ ਨੇ ਕਿਹਾ ਕਿ ਇਹ ਵਰਤਾਰਾ ਸਿੱਖ ਸੰਵੇਦਨਾ ਨੂੰ ਸੱਟ ਮਾਰਨ ਵਾਲਾ ਹੈ, ਜਿਸ ਪ੍ਰਤੀ ਰਾਜਸਥਾਨ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਪਰ ਦੁੱਖ ਦੀ ਗੱਲ ਹੈ ਕਿ ਸਿੱਖ ਕੌਮ ਵੱਲੋਂ ਲਗਾਤਾਰ ਪ੍ਰਗਟਾਏ ਜਾ ਰਹੇ ਇਤਰਾਜ਼ ਮਗਰੋਂ ਵੀ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ ਹੈ।