'ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਦਿੱਤਾ ਜਾਣਾ ਚਾਹੀਦਾ ਹੈ ਭਾਰਤ ਰਤਨ' - Martyrdom Day - MARTYRDOM DAY
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/23-03-2024/640-480-21056567-thumbnail-16x9-th.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Mar 23, 2024, 6:56 PM IST
ਫਿਰੋਜ਼ਪੁਰ: ਅੱਜ 23 ਮਾਰਚ ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀਆਂ ਦੇ ਸ਼ਹੀਦੀ ਦਿਹਾੜੇ ਮੌਕੇ ਜਦੋਂ ਹੁਸੈਨੀ ਵਾਲਾ ਬਾਰਡਰ ਫਿਰੋਜ਼ਪੁਰ ਈ,ਟੀ,ਵੀ ਭਾਰਤ ਦੀ ਟੀਮ ਪਹੁੰਚੀ ਹੈ। ਉੱਥੇ ਸ਼ਹੀਦ ਰਾਜਗੁਰੂ ਦੇ ਪਿੰਡ ਤੋਂ ਪਹੁੰਚੇ ਵਿਅਕਤੀਆਂ ਵੱਲੋਂ ਦੱਸਿਆ ਗਿਆ ਕਿ ਉਸ ਦੇ ਨਾਮ ਤੇ ਸਾਡੇ ਵੱਲੋਂ ਸੰਸਥਾ ਚਲਾਈ ਜਾ ਰਹੀ ਹੈ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਅਜੇ ਤੱਕ ਸ਼ਹੀਦ ਕਰਾਰ ਨਹੀਂ ਦਿੱਤਾ ਗਿਆ ਤੇ ਉਨ੍ਹਾਂ ਨੂੰ ਭਾਰਤ ਰਤਨ ਦੇ ਨਾਲ ਸਨਮਾਨਿਤ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰਾਂ ਜਾਂ ਲੋਕ ਇਹ ਸਮਝਦੇ ਹਨ ਕਿ ਮਹਾਤਮਾ ਗਾਂਧੀ ਵੱਲੋਂ ਇਹ ਆਜ਼ਾਦੀ ਦਿੱਤੀ ਗਈ ਹੈ ਪਰ ਇਹ ਉਸ ਤੋਂ ਪਹਿਲਾਂ ਉਨ੍ਹਾਂ ਲੋਕਾਂ ਦਾ ਨਾਮ ਅਜੇ ਨਹੀਂ ਲਿਆ ਜਾਂਦਾ। ਜਿਨ੍ਹਾਂ ਵੱਲੋਂ ਆਪਣੀਆਂ ਜਾਨਾਂ ਦਿੱਤੀਆਂ ਗਈਆਂ ਤੇ ਇਸ ਜੰਗ ਨੂੰ ਸ਼ੁਰੂ ਕੀਤਾ ਗਿਆ। ਜਦੋਂ ਉਨ੍ਹਾਂ ਨੂੰ ਪੁੱਛਿਆ ਕਿ ਇਹ ਰਾਜਨੀਤਿਕ ਲੋਗਾਂ ਵੱਲੋਂ ਇਹ ਕੀਤਾ ਜਾ ਰਿਹਾ ਹੈ ਤਾਂ ਉਨ੍ਹਾਂ ਨੇ ਗੋਲ ਜਵਾਬ ਦਿੱਤੇ ਪਰ ਉਨ੍ਹਾਂ ਦੇ ਚਿਹਰੇ ਤੇ ਇਹ ਸਭ ਨਜ਼ਰ ਆ ਰਿਹਾ ਸੀ ਕਿ ਇਹ ਸਭ ਰਾਜਨੀਤੀਕ ਗਲਿਆਰਾਂ ਵੱਲੋਂ ਆਪਣੇ ਹੀ ਲੋਕਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ ਤੇ ਇਸ ਤਰ੍ਹਾਂ ਦੇ ਅਵਾਰਡ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਪੰਜ ਲੋਕਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਪਰ ਅਜੇ ਤੱਕ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸਨਮਾਨਿਤ ਨਹੀਂ ਕੀਤਾ ਗਿਆ।