ਸ਼ੇਰ ਸਿੰਘ ਘੁਬਾਇਆ ਨੇ ਕੀਤਾ ਵੱਡਾ ਦਾਅਵਾ, ਕਿਹਾ- ਮੈਨੂੰ ਫਿਰੋਜ਼ਪੁਰ ਤੋਂ ਕਾਂਗਰਸ ਬਣਾ ਸਕਦੀ ਹੈ ਉਮੀਦਵਾਰ - Ferozpur lok sabha - FEROZPUR LOK SABHA
🎬 Watch Now: Feature Video
Published : May 6, 2024, 5:50 PM IST
ਫਿਰੋਜ਼ਪੁਰ ਵਿੱਚ ਸਾਬਕਾ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਦਾ ਵੱਡਾ ਬਿਆਨ ਆਇਆ ਹੈ ਕਿ ਹਾਈ ਕਮਾਂਡ ਤੋਂ ਉਹਨਾਂ ਨੂੰ ਫੋਨ ਆਇਆ ਹੈ। ਮੈਨੂੰ ਚੋਣ ਪ੍ਰਚਾਰ ਸ਼ੁਰੂ ਕਰਨ ਲਈ ਕਿਹਾ ਹੈ। ਟਿਕਟ ਅਨਾਊਂਸ ਹੋਣ ਤੋਂ ਪਹਿਲਾਂ ਹੀ ਸ਼ੇਰ ਸਿੰਘ ਘੁਬਾਇਆ ਵੱਲੋਂ ਚੋਣ ਪ੍ਰਚਾਰ ਸ਼ੁਰੂ ਕੀਤਾ ਗਿਆ ਹੈ। ਫਿਰੋਜ਼ਪੁਰ ਪਾਰਲੀਮੈਂਟ ਤੋਂ ਕਾਂਗਰਸ ਅਤੇ ਬੀਜੇਪੀ ਦੇ ਵੱਲੋਂ ਅਜੇ ਆਪਣੇ ਉਮੀਦਵਾਰ ਮੈਦਾਨ ਵਿੱਚ ਨਹੀਂ ਉਤਾਰੇ ਗਏ। ਇਸ ਦੇ ਚੱਲਦਿਆਂ ਕਾਂਗਰਸ ਪਾਰਟੀ ਵੱਲੋਂ ਸ਼ੇਰ ਸਿੰਘ ਘੁਬਾਇਆ ਨੇ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਗੱਲਬਾਤ ਦੌਰਾਨ ਘੁਬਾਇਆ ਨੇ ਕਿਹਾ ਕਿ ਉਹਨਾਂ ਨੂੰ ਪ੍ਰਤਾਪ ਸਿੰਘ ਬਾਜਵਾ ਦਾ ਦੋ ਦਿਨ ਪਹਿਲਾਂ ਫੋਨ ਆਇਆ ਸੀ ਅਤੇ ਉਹਨਾਂ ਨੇ ਕਿਹਾ ਸੀ ਕਿ ਤੁਹਾਡੀ ਟਿਕਟ ਪੱਕੀ ਹੈ, ਤੁਸੀਂ ਮੈਦਾਨ ਵਿੱਚ ਉਤਰੋ, ਜਿਸ ਤੋਂ ਬਾਅਦ ਘੁਬਾਇਆ ਦੇ ਵੱਲੋਂ ਅੱਜ ਪਿੰਡ ਟਾਲੀਵਾਲਾ ਤੋਂ ਆਪਣਾ ਚੋਣ ਪ੍ਰਚਾਰ ਰਸਮੀ ਤੌਰ ‘ਤੇ ਸ਼ੁਰੂ ਕਰ ਦਿੱਤਾ ਗਿਆ।