ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਹਰਸਿਮਰਤ ਕੌਰ ਬਾਦਲ - Lok Sabha Elections - LOK SABHA ELECTIONS
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/26-04-2024/640-480-21320550-827-21320550-1714119356428.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Apr 26, 2024, 1:50 PM IST
ਅੰਮ੍ਰਿਤਸਰ: ਅੱਜ ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਸੰਸਦ ਅਤੇ ਬਠਿੰਡਾ ਤੋਂ ਲੋਕ ਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਦੇ ਲਈ ਪੁੱਜੇ। ਇਸ ਮੌਕੇ ਉਹਨਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਮਿਲਣ ਤੋਂ ਬਾਅਦ ਉਹ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਚੋਣ ਪ੍ਰਚਾਰ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਆਸ ਹੈ ਕਿ ਮੰਗਤੇ ਦੀ ਝੋਲੀ ਵਿੱਚ ਵਾਹਿਗੁਰੂ ਆਪ ਖੈਰਾਂ ਪਾਉਣਗੇ ਤੇ ਸਫ਼ਲਤਾ ਬਖਸ਼ਣਗੇ। ਉਨ੍ਹਾਂ ਕਿਹਾ ਕਿ ਸੂਬੇ ਤੇ ਆਪਣੇ ਹਲਕੇ ਦੀ ਸੇਵਾ ਕਰਨ ਦਾ ਮੈਨੂੰ ਮਾਨ ਮਿਲਿਆ ਹੈ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੇ 13-0 ਦੇ ਦਾਅਵੇ 'ਤੇ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ 'ਚ ਮਾਨ ਸਰਕਾਰ ਦਾ 0 ਹੀ ਆਵੇਗਾ, ਕਿਉਂਕਿ ਉਨ੍ਹਾਂ ਕੋਈ ਸੀਟ ਨਹੀਂ ਜਿੱਤਣੀ।