ਕਿਸਾਨ ਅੰਦੋਲਨ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਬਚਾਓ ਯਾਤਰਾ ਰੋਕੀ, ਪਾਰਟੀ ਦੀ ਕੋਰ ਕਮੇਟੀ ਹਾਲਾਤ ਦੇ ਨਰੀਖਣ ਲਈ ਕਰੇਗੀ ਮੀਟਿੰਗ
🎬 Watch Now: Feature Video
ਰੋਪੜ ਵਿੱਚ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਚੀਮਾ ਨੇ ਅੱਜ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਉੱਤੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਇਸ ਸੰਘਰਸ਼ ਕਾਰਨ 15 ਫਰਵਰੀ ਦੀ ਪੰਜਾਬ ਬਚਾਓ ਯਾਤਰਾ ਦੇ ਪ੍ਰੋਗਰਾਮਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਕਿਸਾਨਾਂ ਉੱਤੇ ਹੋ ਰਹੇ ਜ਼ੁਲਮ ਸਬੰਧੀ ਚਰਚਾ ਕਰਨ ਲਈ ਭਲਕੇ ਮੀਟਿੰਗ ਕੀਤੀ ਜਾਵੇਗੀ। ਡਾਕਟਰ ਚੀਮਾ ਨੇ ਕਿਹਾ ਕਿ ਕਿਸਾਨਾਂ ਵੱਲੋਂ ਆਪਣਾ ਹੱਕ ਮੰਗਣ ਦੇ ਲਈ ਕੇਂਦਰ ਦੇ ਨਾਲ ਪਹਿਲਾਂ ਵੀ ਗੱਲਬਾਤ ਕੀਤੀ ਜਾ ਰਹੀ ਸੀ ਪਰ ਗੱਲਬਾਤ ਅਸਫਲ ਰਹਿਣ ਤੋਂ ਬਾਅਦ ਉਨ੍ਹਾਂ ਵੱਲੋਂ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਦੇ ਹੋਏ ਪ੍ਰਦਰਸ਼ਨ ਦੀ ਕਾਲ ਦਿੱਤੀ ਗਈ। ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਰਵੱਈਆ ਕਿਸਾਨ ਪੱਖੀ ਨਹੀਂ ਦਿਖਾਈ ਦੇ ਰਿਹਾ। ਇਸ ਲਈ ਉਹ ਕੇਂਦਰ ਅਤੇ ਹਰਿਆਣਾ ਸਰਕਾਰ ਦੀ ਨਿਖੇਧੀ ਕਰਦੇ ਹਨ।