ਸਿੱਧੂ ਮੂਸੇਵਾਲਾ ਕਤਲ ਮਾਮਲਾ: ਮੂਸੇਵਾਲਾ ਦੇ ਪਿਤਾ ਨੂੰ 7 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ - SIDHU MOOSEWALA MURDER CASE
🎬 Watch Now: Feature Video
Published : Jan 10, 2025, 11:06 PM IST
ਮਾਨਸਾ: ਸਿੱਧੂ ਮੂਸੇਵਾਲਾ ਦੇ ਵਕੀਲ ਐਡਵੋਕੇਟ ਸਤਿੰਦਰ ਪਾਲ ਸਿੰਘ ਨਿਤਨ ਨੇ ਦੱਸਿਆ ਕਿ ਅੱਜ ਸਿੱਧੂ ਮੂਸੇਵਾਲੇ ਕਤਲ ਕੇਸ ਵਿੱਚ ਗਵਾਹੀ ਦੇਣ ਦੇ ਲਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅਦਾਲਤ ਵਿੱਚ ਪੇਸ਼ ਹੋਣਾ ਸੀ ਪਰ ਉਹ ਕਿਸੇ ਕਾਰਨ ਪੇਸ਼ ਨਹੀਂ ਹੋ ਸਕੇ। ਜਿਸ ਦੇ ਚੱਲਦੇ ਅਦਾਲਤ ਵੱਲੋਂ ਉਹਨਾਂ ਨੂੰ 7 ਫਰਵਰੀ 2025 ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਹਨਾਂ ਕਿਹਾ ਕਿ ਮੁਲਜ਼ਮਾਂ ਨੂੰ 17 ਜਨਵਰੀ 2025 ਨੂੰ ਵੀਡੀਓ ਕਾਨਫਰੰਸਿੰਗ ਦੇ ਜਰੀਏ ਪੇਸ਼ ਹੋਣ ਦੇ ਲਈ ਹੁਕਮ ਜਾਰੀ ਹੋਏ ਹਨ। ਉਹਨਾਂ ਕਿਹਾ ਕਿ ਅੱਜ ਅਦਾਲਤ ਦੇ ਵਿੱਚ ਸਾਰੇ ਹੀ ਮੁਲਜ਼ਮ ਲਾਰੈਂਸ ਬਿਸ਼ਨੋਈ ਜੱਗੂ ਭਗਵਾਨਪੁਰੀਆ ਸਮੇਤ ਵੀਡੀਓ ਕਾਨਫਰੰਸਿੰਗ ਦੇ ਜਰੀਏ ਪੇਸ਼ ਹੋਏ ਹਨ।