ਤੇਜ਼ ਰਫਤਾਰ ਟੈਂਪੂ ਦੀ ਟੱਕਰ ਨਾਲ ਸਾਹਮਣੇ ਤੋਂ ਆ ਰਹੀ ਗੱਡੀ ਹੇਠਾਂ ਆਇਆ ਸਾਈਕਲ ਸਵਾਰ, ਗੰਭੀਰ ਜ਼ਖ਼ਮੀ - Road Accident

By ETV Bharat Punjabi Team

Published : Jul 4, 2024, 3:52 PM IST

thumbnail
ਤੇਜ਼ ਰਫਤਾਰ ਟੈਂਪੂ ਦੀ ਟੱਕਰ (ETV BHARAT)

ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ’ਤੇ ਪਿੱਛੇ ਤੋਂ ਆ ਰਹੇ ਛੋਟਾ ਹਾਥੀ ਟੈਂਪੂ ਨਾਲ ਜ਼ਬਰਦਸਤ ਟੱਕਰ ਹੋਣ ਕਾਰਨ ਸਾਈਕਲ ਸਵਾਰ ਸਾਹਮਣੇ ਤੋਂ ਆ ਰਹੀ ਥਾਰ ਗੱਡੀ ਦੀ ਲਪੇਟ ’ਚ ਆ ਗਿਆ। ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਬੇਹੋਸ਼ੀ ਦੀ ਹਾਲਤ 'ਚ ਹਸਪਤਾਲ ਦਾਖਲ ਕਰਵਾਇਆ ਗਿਆ। ਪਰਿਵਾਰ ਤੇ ਪੁਲਿਸ ਅਨੁਸਾਰ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਅਖਿਲ ਆਪਣੇ ਨਵੇਂ ਸਾਈਕਲ 'ਤੇ ਕੋਟਕਪੂਰਾ ਰੋਡ ਤੋਂ ਬਾਈਪਾਸ ਵੱਲ ਜਾ ਰਿਹਾ ਸੀ ਕਿ ਜਦੋਂ ਉਹ ਬਾਬਾ ਕਾਸ਼ੀ ਪ੍ਰਸਾਦ ਸ਼ਿਵ ਮੰਦਰ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੇ ਇਕ ਤੇਜ਼ ਰਫਤਾਰ ਟੈਂਪੂ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਉਹ ਸਾਹਮਣੇ ਤੋਂ ਆ ਰਹੀ ਥਾਰ ਗੱਡੀ ਦੇ ਹੇਠਾਂ ਆ ਗਿਆ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਉਥੇ ਹੀ ਆਟੋ ਚਾਲਕ ਖੁਦ ਜ਼ਖ਼ਮੀ ਵਿਅਖਤੀ ਨੂੰ ਹਸਪਤਾਲ ਲੈ ਕੇ ਗਿਆ। ਪੁਲਿਸ ਵਲੋਂ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਵਲੋਂ ਟੈਂਪੂ ਅਤੇ ਸਾਈਕਲ ਨੂੰ ਆਪਣੇ ਕਬਜ਼ੇ 'ਚ ਲੈਕੇ ਪਰਿਵਾਰ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.