ਨਹੀਂ ਬਖਸ਼ੇ ਜਾਣਗੇ ਨਸ਼ਾ ਵੇਚਣ ਵਾਲੇ ਤਸਕਰ ਅਤੇ ਗੈਂਗਸਟਰ, ਪਟਿਆਲਾ ਦੇ ਐਸਐਸਪੀ ਨੇ ਦਿੱਤੀ ਚੇਤਾਵਨੀ - Police action against criminal
🎬 Watch Now: Feature Video
Published : Aug 6, 2024, 1:27 PM IST
ਸ਼ਾਹੀ ਸ਼ਹਿਰ ਪਟਿਆਲਾ ਦੇ ਐਸ.ਐਸ.ਪੀ ਵਜੋਂ ਅਹੁਦਾ ਸੰਭਾਲਦੇ ਹੀ ਨਾਨਕ ਸਿੰਘ ਆਈ.ਪੀ.ਐਸ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਮੌਕੇ ਉਹਨਾਂ ਜਿਥੇ ਸਰਕਾਰ ਅਤੇ ਪ੍ਰਸ਼ਾਸਨ ਦਾ ਧਨਵਾਦ ਕੀਤਾ ਉਥੇ ਹੀ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਸੀਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਸਖ਼ਤ ਕਦਮ ਚੁੱਕ ਰਹੇ ਹਾਂ। ਐਸ.ਐਸ.ਪੀ ਨਾਨਕ ਸਿੰਘ ਨੇ ਕਿਹਾ ਕਿ ਜਿੱਥੇ ਸਾਡਾ ਉਦੇਸ਼ ਨਸ਼ੇ ਦੀ ਤਸਕਰੀ ਨੂੰ ਰੋਕਣਾ ਹੈ, ਉੱਥੇ ਹੀ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਉਣਾ ਵੀ ਸਾਡੀ ਜ਼ਿੰਮੇਵਾਰੀ ਹੈ। ਐਸ.ਐਸ.ਪੀ ਨਾਨਕ ਸਿੰਘ ਨੇ ਕਿਹਾ ਕਿ ਅਸੀਂ ਪਹਿਲ ਦੇ ਆਧਾਰ 'ਤੇ ਅਪਰਾਧ ਨੂੰ ਰੋਕਣਾ ਹੈ, ਜੇਕਰ ਕੋਈ ਘਟਨਾ ਵਾਪਰਦੀ ਹੈ, ਤਾਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਵੇਗੀ, ਤਾਂ ਜੋ ਉਹ ਮੁੜ ਤੋਂ ਕਿਸੀ ਤਰ੍ਹਾਂ ਦੇ ਅਪਰਾਧ ਨੂੰ ਕਰਨ ਤੋਂ ਪਹਿਲਾਂ ਸੌ ਵਾਰ ਸੋਚੇ। ਉਹਨਾਂ ਕੀਤਾ ਕਿ ਪੰਜਾਬ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ ਬਣਾਉਣਾ ਸਾਡਾ ਪਹਿਲਾ ਫਰਜ ਹੈ ਜਿਸ ਵਿੱਚ ਆਮ ਲੋਕਾਂ ਦੀ ਵੀ ਲੋੜ ਹੈ। ਇਸ ਮੌਕੇ ਨਾਨਕ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਨਾ ਆਵੇ ਇਸ ਲਈ ਢੁੱਕਵੇਂ ਕਦਮ ਚੁੱਕੇ ਜਾਣਗੇ।