ਕਈ ਮਹੀਨੇ ਤੋਂ ਨਹੀਂ ਲੱਗ ਰਹੀਆਂ ਕਲਾਸਾਂ, ਪਰੇਸ਼ਾਨ ਹੋ ਕੇ ਮਾਤਾ ਸੁੰਦਰੀ ਕਾਲਜ ਦੀ ਵਿਦਿਆਰਥਣਾਂ ਨੇ ਕੀਤਾ ਪ੍ਰਦਰਸ਼ਨ - Students staged a demonstration
🎬 Watch Now: Feature Video
Published : Aug 30, 2024, 4:00 PM IST
ਮਾਨਸਾ ਦੇ ਮਾਤਾ ਸੁੰਦਰੀ ਕਾਲਜ ਵਿੱਚ ਦੋ ਮਹੀਨੇ ਤੋਂ ਕਲਾਸਾਂ ਨਾ ਲੱਗਣ ਦੇ ਰੋਸ ਵਜੋਂ ਕਾਲਜ ਦੀਆਂ ਲੜਕੀਆਂ ਵੱਲੋਂ ਅੱਜ ਮਾਨਸਾ ਸ਼ਹਿਰ ਦੇ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨਾਂ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਕਾਲਜ ਦੇ ਵਿੱਚ ਕਲਾਸਾਂ ਨਹੀਂ ਲੱਗ ਰਹੀਆਂ ਅਤੇ ਪ੍ਰੋਫੈਸਰਾਂ ਦੀ ਘਾਟ ਹੋਣ ਕਾਰਨ ਉਹਨਾਂ ਨੂੰ ਵਾਪਸ ਘਰਾਂ ਨੂੰ ਨਿਰਾਸ਼ ਪਰਤਣਾ ਪੈਂਦਾ ਹੈ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ ਸੀ ਕਿ ਕਾਲਜ ਦੇ ਵਿੱਚ ਪ੍ਰੋਫੈਸਰਾਂ ਦੀ ਕਮੀ ਨੂੰ ਪੂਰਾ ਕਰਵਾਇਆ ਜਾਵੇ ਅਤੇ ਵਿਦਿਆਰਥੀਆਂ ਦੀਆਂ ਕਲਾਸਾਂ ਰੈਗੂਲਰ ਸ਼ੁਰੂ ਕਰਵਾਈਆਂ ਜਾਣ। ਉਹਨਾਂ ਇਹ ਵੀ ਕਿਹਾ ਕਿ ਪੇਪਰ ਜਲਦ ਹੋਣ ਵਾਲੇ ਹਨ ਪਰ ਪੜ੍ਹਾਈ ਨਾ ਹੋਣ ਕਾਰਨ ਉਹਨਾਂ ਦਾ ਕਾਫੀ ਨੁਕਸਾਨ ਹੋ ਰਿਹਾ ਹੈ। ਉਹਨਾਂ ਕਿਹਾ ਕਿ ਕਾਲਜ ਦੇ ਵਿੱਚ ਪਿੰਡਾਂ ਤੋਂ ਪੜ੍ਹਨ ਦੇ ਲਈ ਲੜਕੀਆਂ ਆਉਂਦੀਆਂ ਹਨ ਅਤੇ ਉਹਨਾਂ ਨੂੰ ਬੱਸਾਂ ਰਾਹੀਂ ਲੰਬਾ ਸਫਰ ਕਰਕੇ ਕਾਲਜ ਤੱਕ ਪਹੁੰਚਣਾ ਪੈਂਦਾ ਹੈ ਪਰ ਕਾਲਜ ਦੇ ਵਿੱਚ ਕਲਾਸਾਂ ਨਾ ਲੱਗਣ ਕਾਰਨ ਉਹਨਾਂ ਦੇ ਪੱਲੇ ਨਿਰਾਸ਼ਾ ਪੈ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਜਲਦ ਹੀ ਸਰਕਾਰ ਵੱਲੋਂ ਕਾਲਜ ਦੇ ਵਿੱਚ ਪ੍ਰੋਫੈਸਰਾਂ ਦੀ ਕਮੀ ਨੂੰ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਕਾਲਜ ਦੇ ਵਿਦਿਆਰਥੀਆਂ ਵੱਲੋਂ ਪੱਕੇ ਤੌਰ ਉੱਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ।