ਸੁਪਰੀਮ ਕੋਰਟ ਨੇ ਜਗਜੀਤ ਸਿੰਘ ਡੱਲੇਵਾਲ ਦੇ ਮੁੱਦੇ 'ਤੇ ਉੱਤੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ - JAGJIT SINGH DALLEWAL ISSUE
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/28-12-2024/640-480-23211646-thumbnail-16x9-m.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Dec 28, 2024, 7:20 PM IST
ਅੰਮ੍ਰਿਤਸਰ: ਅੱਜ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਜਗਜੀਤ ਸਿੰਘ ਡੱਲੇਵਾਲ ਦਾ ਇਲਾਜ ਹਸਪਤਾਲ ਵਿੱਚ ਕਿਉਂ ਨਹੀਂ ਕਰਵਾਇਆ ਜਾ ਰਿਹਾ, ਇਸ ਨੂੰ ਲੈ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਸੀਂ ਉੱਥੇ ਵਧੀਆ ਸਿਹਤ ਸਹੂਲਤਾਂ ਵਾਲਾ ਹਸਪਤਾਲ ਬਣਾਇਆ। ਅਸੀਂ ਮੋਰਚੇ ਦੇ ਉੱਤੇ ਵੀ ਹਸਪਤਾਲ ਬਣਵਾਇਆ, ਉਨ੍ਹਾਂ ਨੇ ਕਿਹਾ ਕਿ ਜਦੋਂ ਬੀਤੇ ਦਿਨ ਪੰਜਾਬ ਕੈਬਨਿਟ ਦੀ ਲੀਡਰਸ਼ਿਪ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਗਏ ਸੀ ਤਾਂ ਉਨ੍ਹਾਂ ਨੇ ਮੈਡੀਕਲ ਹੜਤਾਲ ਵੀ ਕੀਤੀ ਹੋਈ ਹੈ। ਪੰਜਾਬ ਸਰਕਾਰ ਲਗਾਤਾਰ ਜਗਜੀਤ ਸਿੰਘ ਡੱਲੇਵਾਲ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਹ ਮੈਡੀਕਲ ਹੜਤਾਲ ਖਤਮ ਕਰ ਦੇਵੇ ਅਤੇ ਮਰਨ ਵਰਤ ਕਰਦੇ ਰਹਿਣ, ਬਾਕੀ ਉਨ੍ਹਾਂ ਨੇ ਕਿਹਾ ਕਿ ਜੋ ਵੀ ਸੁਪਰੀਮ ਕੋਰਟ ਵੱਲੋਂ ਹਦਾਇਤਾਂ ਕੀਤੀਆਂ ਜਾਣਗੀਆਂ ਅਸੀਂ ਉਹ ਜਰੂਰ ਲਾਗੂ ਕਰਾਂਗੇ। ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਨੂੰ ਵੀ ਕੀਤੀ ਅਪੀਲ ਕਿ ਕਿਸਾਨਾਂ ਦੇ ਨਾਲ ਬੈਠ ਕੇ ਉਨ੍ਹਾਂ ਦੇ ਮਸਲੇ ਹੱਲ ਕਰਵਾਏ ਜਾਣ।