ਜਲੰਧਰ ਪੱਛਮੀ ਜ਼ਿਮਨੀ ਚੋਣਾਂ ਵਿੱਚ ਚੱਲਿਆ ਝਾੜੂ, ਮੰਤਰੀ ਕੁਲਦੀਪ ਧਾਲੀਵਾਲ ਦੇ ਪਰਿਵਾਰ ਨੇ ਵੰਡੇ ਲੱਡੂ - Aam Adami Party Celebrate victory - AAM ADAMI PARTY CELEBRATE VICTORY
🎬 Watch Now: Feature Video
Published : Jul 13, 2024, 6:13 PM IST
ਜਲੰਧਰ ਪੱਛਮੀ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਵੱਡੀ ਜਿੱਤ ਨੂੰ ਲੈ ਕੇ ਅੱਜ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਫਤਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਖੁਸ਼ੀ ਮਨਾਈ ਗਈ। ਇਸ ਮੌਕੇ ਉਹਨਾਂ ਵੱਲੋਂ ਢੋਲ ਦੇ ਡਗੇ 'ਤੇ ਭੰਗੜੇ ਪਾ ਕੇ ਇੱਕ ਦੂਸਰੇ ਨੂੰ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨੂੰਹ, ਐਡਵੋਕੇਟ ਅਮਨਦੀਪ ਕੌਰ ਧਾਲੀਵਾਲ ਨੇ ਕਿਹਾ ਕਿ ਅੱਜ ਪਾਰਟੀ ਦੀ ਇਤਿਹਾਸਿਕ ਜਿੱਤ ਹੋਈ ਹੈ। ਉਹਨਾਂ ਕਿਹਾ ਕਿ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਲੋਕਾਂ ਦਾ ਆਮ ਆਦਮੀ ਪਾਰਟੀ 'ਚ ਜੋ ਵਿਸ਼ਵਾਸ ਬਣਿਆ ਹੈ ਉਸ ਨੂੰ ਕਾਇਮ ਰੱਖਣ ਲਈ ਪਾਰਟੀ ਇੰਝ ਹੀ ਮਿਹਨਤ ਕਰਦੀ ਰਹੇਗੀ ਅਤੇ ਲੋਕਾਂ ਦਾ ਵਿਸ਼ਵਾਸ ਜਿੱਤੇਗੀ। ਜ਼ਿਕਰਯੋਗ ਹੈ ਕਿ ਅੱਜ ਜਲੰਧਰ ਜ਼ਿਮਨੀ ਚੋਣ ਵਿੱਚ ਮੋਹਿੰਦਰ ਭਗਤ ਨੇ ਰਿਕਾਰਡ ਜਿੱਤ ਹਾਸਲ ਕੀਤੀ ਹੈ ਜਿਸਤੋਂ ਬਾਅਦ ਪਰਿਵਾਰ 'ਚ ਖੁਸ਼ੀ ਦ ਲਹਿਰ ਹੈ। ਇਥੇ ਦੱਸਣਯੋਗ ਹੈ ਕਿ ਵੱਡੀ ਜਿੱਤ ਦਾ ਦਾਅਵਾ ਕਰਨ ਵਾਲੇ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ।