ਤਰਨ ਤਾਰਨ ਪੁਲਿਸ ਨੇ ਡਲ ਪਿੰਡ ਦੇ ਸ਼ੱਕੀ ਘਰਾਂ 'ਚ ਕੀਤੀ ਛਾਪੇਮਾਰੀ, ਨਸ਼ਾ ਤਸਕਰਾਂ 'ਤੇ ਕੱਸਿਆ ਸ਼ਿੰਕਜਾ - police raid in village of tarntaran
🎬 Watch Now: Feature Video
Published : Feb 9, 2024, 10:03 AM IST
ਤਰਨ ਤਾਰਨ ਦੇ ਸਭ ਡਿਵੀਜ਼ਨ ਭਿੱਖੀਵਿੰਡ ਦੀ ਪੁਲਿਸ ਵੱਲੋਂ ਪਿੰਡ ਡਲ ਨੂੰ ਘੇਰਾ ਪਾ ਕੇ ਨਸ਼ਾ ਤਸਕਰਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਗਈ। ਇਹ ਤਲਾਸ਼ੀ ਅਭਿਆਨ ਸਰਹੱਦ ਪਾਰ ਤੋਂ ਆਉਂਦੇ ਡਰੋਂਨ ਅਤੇ ਨਸ਼ੇ ਦੀ ਖੇਪ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਤਰਨ ਤਾਰਨ ਦੇ ਵਿੱਚ ਅਤੇ ਨਾਲ ਲੱਗਦੇ ਪਿੰਡਾਂ ਵਿੱਚ ਇਹ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਕਈ ਅਜਿਹੇ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਇਹਨਾਂ ਇਲਾਕਿਆਂ ਵਿੱਚ ਨਸ਼ੇ ਦੀ ਤਸਕਰੀ ਵਧੇਰੇ ਤੌਰ 'ਤੇ ਹੁੰਦੀ ਹੈ। ਸਬ ਡਿਵੀਜ਼ਨ ਭਿੱਖੀਵਿੰਡ ਦੇ ਡੀਐਸਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਅਕਸਰ ਹੀ ਇਹਨਾਂ ਇਲਾਕਿਆਂ ਵਿੱਚ ਪਾਕਿਸਤਾਨ ਵੱਲੋਂ ਡਰੋਨ ਦੀ ਗਤੀਵਿਧੀ ਵੀ ਵਧੇਰੇ ਨਜ਼ਰ ਆਈ ਹੈ। ਇਸ ਲਈ ਪੁਲਿਸ ਨੂੰ ਸ਼ੱਕ ਹੈ ਕਿ ਇਥੇ ਉਹਨਾਂ ਨੂੰ ਸਫਲਤਾ ਜ਼ਰੂਰ ਮਿਲੇਗੀ ਅਤੇ ਨਸ਼ੇ ਦੇ ਸੌਦਾਗਰਾਂ ਉੱਤੇ ਠੱਲ ਪਾ ਕੇ ਉਹਨਾਂ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਸੁਰੱਖਿਅਤ ਕੀਤਾ ਜਾਵੇਗਾ ਜੋ ਅਜਿਹੇ ਮਾੜੇ ਅਨਸਰਾਂ ਤੋਂ ਦੂਰ ਰਹ ਕੇ ਸੁਖੀ ਜੀਵਨ ਬਿਤਾਉਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਨਸ਼ਾ ਤਸਕਰੀ ਦਾ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ