ਗੜ੍ਹਸ਼ੰਕਰ ਨੰਗਲ ਰੋਡ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਹੋਈ ਮੌਤ - Terrible road accident - TERRIBLE ROAD ACCIDENT
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/31-07-2024/640-480-22091160-thumbnail-16x9-s.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Jul 31, 2024, 1:45 PM IST
ਹੁਸ਼ਿਆਰਪੁਰ: ਗੜ੍ਹਸ਼ੰਕਰ ਨੰਗਲ ਰੋਡ ਪਿੰਡ ਸ਼ਾਹਪੁਰ ਲਾਗੇ ਟਰੱਕ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਨਾਲ 1 ਵਿਅਕਤੀ ਦੀ ਮੌਤ ਅਤੇ 1 ਦੇ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅੰਨੁਸਾਰ ਤੇਜ਼ ਰਫ਼ਤਾਰ ਟਰੱਕ ਨੰਗਲ ਵਾਲੀ ਸ਼ਾਇਡ ਤੋਂ ਗੜ੍ਹਸ਼ੰਕਰ ਵੱਲ ਨੂੰ ਆ ਰਿਹਾ ਸੀ ਤਾਂ ਜਦੋਂ ਉਹ ਪਿੰਡ ਸ਼ਾਹਪੁਰ ਦੇ ਨਜ਼ਦੀਕ ਪਹੁੰਚੇ ਤਾਂ ਮੋਟਰਸਾਈਕਲ ਨੂੰ ਟੱਕਰ ਮਾਰਨ ਉਪਰੰਤ ਉੱਥੇ ਖੜੇ ਟਿੱਪਰ ਨਾਲ ਟਕਰਾ ਕੇ ਪਲਟ ਗਿਆ। ਹਾਦਸਾ ਇਨ੍ਹਾਂ ਜ਼ਬਰਦਸਤ ਸੀ ਮੋਟਰਸਾਈਕਲ ਸਵਾਰ ਪਰਮਜੀਤ ਸਿੰਘ ਉਮਰ 35 ਸਾਲ ਪੁੱਤਰ ਸੁਰਜੀਤ ਸਿੰਘ ਪਿੰਡ ਸ਼ਾਹਪੁਰ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਟਰੱਕ ਚਾਲਕ ਨੂੰ ਜ਼ਖਮੀ ਹਾਲਤ ਵਿੱਚ ਸਿਵਿਲ ਹਸਪਤਾਲ ਗੜ੍ਹਸ਼ੰਕਰ ਲਿਆਂਦਾ ਗਿਆ। ਹਾਦਸੇ ਦੁਰਾਨ ਮੌਜੂਦ ਲੋਕਾਂ ਨੇ ਦੱਸਿਆ ਕਿ ਐਮਬੂਲੈਂਸ ਨੂੰ ਫੋਨ ਕਰਨ 'ਤੇ ਮੌਕੇ 'ਤੇ ਨਹੀਂ ਪਹੁੰਚੀ ਅਤੇ ਹਾਦਸੇ ਨਾਲ ਪੀੜਿਤ ਮਰੀਜਾਂ ਨੂੰ ਪ੍ਰਾਈਵੇਟ ਗੱਡੀ ਰਾਹੀਂ ਹਸਪਤਾਲ ਪਹੁੰਚਾਇਆ ਗਿਆ ਅਤੇ ਪੁਲਿਸ ਨੂੰ ਸੁਚਿੱਤ ਕਰਨ 'ਤੇ 2 ਘੰਟੇ ਬਾਅਦ ਦੇਰੀ ਨਾਲ ਪਹੁੰਚੀ।