ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ - ANNIVERSARY BABA DEEP SINGH JI
🎬 Watch Now: Feature Video
Published : Jan 27, 2025, 6:41 PM IST
ਬਠਿੰਡਾ : ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਨੌਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਮਾਗਮ ਕਰਵਾਏ ਗਏ ਅਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਤਖ਼ਤ ਸਾਹਿਬ ਦੇ ਹਜੂਰੀ ਰਾਗੀ ਜਥੇ ਵੱਲੋ ਰਸਮਈ ਕੀਰਤਨ ਕੀਤਾ ਗਿਆ। ਦੱਸਣਯੋਗ ਹੈ ਕਿ ਬਾਬਾ ਦੀਪ ਸਿੰਘ ਜੀ ਤਖ਼ਤ ਸਾਹਿਬ ਦੇ ਪਹਿਲੇ ਜਥੇਦਾਰ ਸਨ ਅਤੇ ਬਾਬਾ ਦੀਪ ਸਿੰਘ ਨਾਲ ਸਬੰਧਤ ਕਾਫੀ ਮਹਤੱਤਾ ਰੱਖਦਾ ਹੈ। ਤਖ਼ਤ ਸਾਹਿਬ ਦੇ ਹੈੱਡਗ੍ਰੰਥੀ ਭਾਈ ਜਗਤਾਰ ਸਿੰਘ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ 'ਤੇ ਚਾਨਣਾ ਪਾਇਆ। ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਬਾਬਾ ਦੀਪ ਸਿੰਘ ਜੀ ਨੇ ਕਲਗੀਧਰ ਦਸਮੇਸ਼ ਪਿਤਾ ਜੀ ਪਾਸੋਂ ਤੀਰ ਅੰਦਾਜ਼ੀ, ਘੋੜ ਸਵਾਰੀ ਜਿਹੇ ਗੁਣ ਗ੍ਰਹਿਣ ਕੀਤੇ। ਇੰਨਾ ਹੀ ਨਹੀਂ, ਬਾਬਾ ਦੀਪ ਸਿੰਘ ਜੀ ਨੇ ਗੁਰੂ ਸਾਹਿਬ ਦੀ ਨਿਗਰਾਨੀ ਹੇਠ ਹੀ ਸੰਸਕ੍ਰਿਤ, ਬ੍ਰਿਜ, ਗੁਰਮੁਖੀ ਅਨੇਕਾਂ ਭਾਸ਼ਾਵਾਂ ਦਾ ਗਿਆਨ ਹਾਸਿਲ ਕੀਤਾ। ਇਸ ਉਪਰੰਤ ਬਾਬਾ ਦੀਪ ਸਿੰਘ ਜੀ ਗੁਰੂ ਪਾਤਿਸ਼ਾਹ ਜੀ ਦੀ ਅਸੀਸ ਸਦਕਾ ਦਮਦਮਾ ਸਾਹਿਬ ਦੀ ਧਰਤੀ 'ਤੇ ਚਲੇ ਗਏ ਅਤੇ ਉਥੇ ਜਾ ਕੇ ਉਹ ਬੱਚਿਆਂ ਨੂੰ ਗੁਰਬਾਣੀ ਸੰਥਿਆ ਅਤੇ ਗੁਰਮਤਿ ਦੀ ਸਿਖਲਾਈ ਦੇਣ ਲੱਗ ਪਏ। ਦਮਦਮਾ ਸਾਹਿਬ ਦੀ ਪਵਿੱਤਰ ਧਰਤੀ 'ਤੇ ਬਾਬਾ ਦੀਪ ਸਿੰਘ ਜੀ ਨੇ ਭਾਈ ਮਨੀ ਸਿੰਘ ਜੀ ਦੇ ਨਾਲ ਰਲ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੀੜਾਂ ਦੇ ਉਤਾਰੇ ਕੀਤੇ।