ਨਹਿਰ 'ਚ ਡੁੱਬਣ ਕਾਰਨ ਹੋਈ ਤਿੰਨ ਬੱਚਿਆਂ ਦੀ ਮੌਤ ਦਾ ਮਾਮਲਾ, ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਕੈਬਨਿਟ ਮੰਤਰੀ - Lahore branch cana
🎬 Watch Now: Feature Video
Published : Jun 21, 2024, 10:36 PM IST
ਅੰਮ੍ਰਿਤਸਰ: ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਲਾਹੌਰ ਬਰਾਂਚ ਨਹਿਰ ਵਿੱਚ ਪਿਛਲੇ ਦਿਨੀਂ ਤਿੰਨ ਬੱਚਿਆਂ ਦੀ ਡੁੱਬਣ ਨਾਲ ਹੋਈ ਮੌਤ ਦੇ ਮਾਮਲੇ 'ਚ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮ੍ਰਿਤਕ ਬੱਚਿਆਂ ਦੇ ਪਰਿਵਾਰਿਕ ਮੈਂਬਰਾਂ ਨੂੰ ਮਿਲਣ ਪਹੁੰਚੇ। ਜਿੱਥੇ ਉਨ੍ਹਾਂ ਨੇ ਪਰਿਵਾਰਿਕ ਮੈਂਬਰਾਂ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ। ਨਾਲ ਹੀ ਪਰਿਵਾਰਿਕ ਮੈਂਬਰਾਂ ਦੀ ਮਾਲੀ ਸਹਾਇਤਾ ਕਰਨ ਦੀ ਵੀ ਗੱਲ ਕਹੀ। ਇਸ ਮੌਕੇ 'ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਹਲਕਾ ਰਾਜਾਸਾਂਸੀ ਦੇ ਪਿੰਡ ਤੋਲਾ ਨੰਗਲ ਦੇ ਤਿੰਨ ਮਾਸੂਮ ਬੱਚੇ ਜੋ ਕਿ ਲਾਹੌਰ ਬਰਾਂਚ ਨਹਿਰ ਵਿੱਚ ਨਹਾਉਣ ਗਏ ਸੀ ਤਾਂ ਅਚਾਨਕ ਡੁੱਬਣ ਨਾਲ ਤਿੰਨਾਂ ਬੱਚਿਆਂ ਦੀ ਮੌਤ ਹੋ ਗਈ। ਉਸ ਲਈ ਅਸੀਂ ਅੱਜ ਪਰਿਵਾਰਿਕ ਨਾਲ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉੱਥੇ ਹੀ ਅਸੀਂ ਪਰਿਵਾਰਿਕ ਮੈਂਬਰਾਂ ਨੂੰ ਵਿਸ਼ਵਾਸ ਦਿਵਾਉਦੇ ਹਾਂ ਕਿ ਉਨ੍ਹਾਂ ਦੀ ਬਣਦੀ ਹੋਈ ਵਿੱਤੀ ਸਹਾਇਤਾ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ।