ਐਕਸਾਈਜ ਵਿਭਾਗ ਨੂੰ ਮਿਲੀ ਵੱਡੀ ਕਾਮਯਾਬੀ, 8500 ਲੀਟਰ ਨਸ਼ੀਲੀ ਸ਼ਰਾਬ ਕੀਤੀ ਬਰਾਮਦ - 8500 liters of liquor recovered - 8500 LITERS OF LIQUOR RECOVERED
🎬 Watch Now: Feature Video
Published : Apr 20, 2024, 5:38 PM IST
ਅੰਮ੍ਰਿਤਸਰ : ਅੰਮ੍ਰਿਤਸਰ ਦੇ ਐਕਸਾਈਜ਼ ਵਿਭਾਗ ਨੂੰ ਨਸ਼ੇ ਦੇ ਖਿਲਾਫ ਵੱਡੀ ਕਾਮਯਾਬੀ ਹਾਸਿਲ ਹੋਈ। ਜਦੋਂ ਐਕਸਾਈ ਵਿਭਾਗ ਤੇ ਪੁਲਿਸ ਵੱਲੋਂ ਮਿਲ ਕੇ ਥਾਣਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਕੋਟਲੀ ਸੱਕਾ ਤੋਂ 8500 ਲੀਟਰ ਨਜਾਇਜ਼ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਮੈਡਮ ਜਗਦੀਪ ਕੌਰ ਨੇ ਦੱਸਿਆ ਕਿ ਏਡੀਸੀ ਅਤੇ ਈਓ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਕੋਟਲੀ ਵਿੱਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਥਾਣਾ ਰਾਜਾਸਾਂਸੀ ਅਧੀਨ ਪੈਂਦੇ ਸਾਕਾ ਵਿਖੇ 8500 ਲੀਟਰ ਖਾਲੀ ਲਾਹਣ ਬਰਾਮਦ ਕਰਕੇ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ |ਉਨ੍ਹਾਂ ਕਿ ਇਸ ਵਿੱਚ ਦੋ ਵਿਅਕਤੀਆਂ ਦੀ ਪਹਿਚਾਣ ਕੀਤੀ ਗਈ ਹੈ। ਜਿਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਰੋਕਣ ਦੇ ਲਈ ਸਾਡੇ ਵੱਲੋਂ ਹਰ ਵਕਤ ਉਪਰਾਲੇ ਕੀਤੇ ਜਾਂਦੇ ਹਨ