ਫ਼ਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਵਾਹਨ ਚੋਰ ਗਿਰੋਹ ਦੇ ਮੈਂਬਰ ਕੀਤੇ ਕਾਬੂ - vehicle theft gang were arrested - VEHICLE THEFT GANG WERE ARRESTED
🎬 Watch Now: Feature Video
Published : Apr 11, 2024, 11:34 AM IST
ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ ਪੁਲਿਸ ਨੇ ਜਲੰਧਰ,ਬਠਿੰਡਾ ਤੋਂ ਆਟੋ ਅਤੇ ਮੋਟਰਸਾਇਕਲ ਚੋਰੀ ਕਰਨ ਵਾਲੇ ਅਜਿਹੇ ਗਰੁੱਪ ਨੂੰ ਕਾਬੂ ਕੀਤਾ ਹੈ ਜੋ ਕਿ ਵਾਹਨ ਚੋਰੀ ਕਰਕੇ ਉਹਨਾਂ ਦੇ ਇੰਜਣ ਦਾ ਨੰਬਰ ਬਦਲ ਦਿੰਦੇ ਸਨ ਅਤੇ ਉਹਨਾਂ ਦੀ ਆਰ.ਸੀ ਨਕਲੀ ਬਣਵਾ ਕੇ ਫਿਰੋਜ਼ਪੁਰ ਵਿੱਚ ਭੋਲੇ ਭਾਲੇ ਲੋੜਵੰਦਾਂ ਨੂੰ ਵੇਚਦੇ ਸਨ। ਇਸ ਮਾਮਲੇ 'ਚ ਪੁਲਿਸ ਨੇ ਗੈਂਗ ਦੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਪੀ ਸੋਮਿਆਂ ਮਿਸ਼ਰਾ ਨੇ ਦੱਸਿਆ ਕਿ ਪੁਲਿਸ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਦੋ ਚੋਰ ਜਲੰਧਰ ਅਤੇ ਬਠਿੰਡਾ ਤੋਂ ਆਟੋ ਅਤੇ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚ ਦਿੰਦੇ ਹਨ, ਜਿਸ ਕਾਰਨ ਦੋ ਚੋਰਾਂ ਨੂੰ ਕਾਬੂ ਕਰਕੇ 12 ਆਟੋ ਅਤੇ 6 ਮੋਟਰਸਾਈਕਲ ਬਰਾਮਦ ਕੀਤੇ ਗਏ। ਸੌਮਿਆ ਮਿਸ਼ਰਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਇਨ੍ਹਾਂ ਦੋਵਾਂ ਚੋਰਾਂ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ ਕਿ ਇਨ੍ਹਾਂ ਨੇ ਜਾਅਲੀ ਆਰਸੀ ਕਿੱਥੋਂ ਬਣਵਾਈਆਂ ਸਨ ਅਤੇ ਹੋਰ ਕਿੱਥੇ ਚੋਰੀ ਨੂੰ ਅੰਜਾਮ ਦਿੱਤਾ ਹੈ। ਫ਼ਿਰੋਜ਼ਪੁਰ ਪੁਲਿਸ ਨੇ ਦੱਸਿਆ ਕਿ ਇਹਨਾਂ ਦੇ ਤਾਰ ਵੱਡੇ ਗਿਰੋਹ ਨਾਲ ਵੀ ਜੁੜੇ ਹੋ ਸਕਦੇ ਹਨ ਇਸ ਦੀ ਵੀ ਪੜਤਾਲ ਕੀਤੀ ਜਾਵੇਗੀ।