ਖੇਮਕਰਨ ਦੇ ਪਿੰਡ ਮਾੜੀ ਮੇਘਾ 'ਚ ਦੋ ਧਿਰਾਂ ਵਿਚਕਾਰ ਹੋਈ ਗੋਲਾਬਾਰੀ - Firefight between two parties - FIREFIGHT BETWEEN TWO PARTIES
🎬 Watch Now: Feature Video
Published : Aug 18, 2024, 6:17 PM IST
ਤਰਨਤਾਰਨ: ਹਲਕਾ ਖੇਮਕਰਨ ਦੇ ਪਿੰਡ ਮਾੜੀ ਮੇਘਾ 'ਚ ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਗਦੀਸ਼ ਸਿੰਘ ਨੇ ਦੱਸਿਆ ਕਿ ਰਾਤ ਕਰੀਬ 12 ਵਜੇ ਉਨ੍ਹਾਂ ਦਰਮਿਆਨ ਮਾਮੂਲੀ ਲੜਾਈ ਤੋਂ ਬਾਅਦ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਗੇਟ ’ਤੇ ਗੋਲੀਆਂ ਦੇ ਨਿਸ਼ਾਨ ਦਿਖਾਉਂਦੇ ਹੋਏ ਕਿਹਾ ਕਿ ਸਾਡੇ ਦੋਵਾਂ ਘਰਾਂ ’ਤੇ ਕਰੀਬ 25/30 ਗੋਲੀਆਂ ਚਲਾਈਆਂ ਗਈਆਂ ਹਨ। ਜਿਸ ਕਾਰਨ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਮਾਮਲੇ 'ਚ ਦੂਜੀ ਧਿਰ ਦੇ ਸੁਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਨਵੀਂ ਥਾਰ ਗੱਡੀ ਦੀ ਭੰਨਤੋੜ ਕਰਨ ਤੋਂ ਬਾਅਦ ਰਾਤ 10.30 ਵਜੇ ਕੁਝ ਪਿੰਡ ਵਾਸੀਆਂ ਨੇ ਉਨ੍ਹਾਂ ਦੇ ਘਰ 'ਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ। ਜਿਸ 'ਚ 20-22 ਗੋਲੀਆਂ ਚਲਾਈਆਂ ਗਈਆਂ। ਥਾਣਾ ਖਾਲੜਾ ਦੇ ਜਾਂਚ ਅਧਿਕਾਰੀ ਸਹਾਰੀ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਡੀਵੀਆਰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।