ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਭਰਤੀਆਂ ਦੀ ਹੋਈ ਸ਼ੁਰੂਆਤ ਜੱਲੂਪੁਰ ਵਿੱਚ ਪਲੇਠੀ ਮੀਟਿੰਗ - AKALI DAL HEIRS OF PUNJAB
🎬 Watch Now: Feature Video
Published : Jan 27, 2025, 11:04 PM IST
ਅੰਮ੍ਰਿਤਸਰ: ਮਾਘੀ ਮੌਕੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਟੀਮ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਦੇ ਵਿੱਚ ਅਕਾਲੀ ਦਲ ਵਾਰਸ ਪੰਜਾਬ ਦੇ ਨਵੀਂ ਖੇਤਰੀ ਪਾਰਟੀ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਪਾਰਟੀ ਦੇ ਵਿਸਥਾਰ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਵਿੱਚ ਭਰਤੀ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਜਿਸ ਦੀ ਅੰਮ੍ਰਿਤਸਰ ਦਿਹਾਤੀ ਦੇ ਵਿੱਚ ਪਲੇਠੀ ਮੀਟਿੰਗ ਦੀ ਸ਼ੁਰੂਆਤ ਪਿੰਡ ਜਲੂਪੁਰ ਖੈੜਾ ਦੇ ਵਿੱਚ ਸਥਿਤ ਗੁਰਦੁਆਰਾ ਕਾਲਾ ਮਹਿਰ ਜੀ ਵਿਖੇ ਤੋਂ ਕੀਤੀ ਗਈ ਹੈ। ਇਸ ਦੌਰਾਨ ਗੱਲਬਾਤ ਕਰਦੇ ਹੋਏ ਐਮਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਅੱਜ ਪਾਰਟੀ ਦੇ ਲਈ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦੇ ਵਿੱਚ ਮੁੱਖ ਤੌਰ ਦੇ ਉੱਤੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਸ਼ਹਿਰੀ ਅਤੇ ਦਿਹਾਤੀ ਦੇ ਖੇਤਰਾਂ ਤੋਂ ਪਾਰਟੀ ਵਰਕਰ ਮੌਜੂਦ ਰਹੇ ਹਨ। ਉਹਨਾਂ ਦੱਸਿਆ ਕਿ ਅੱਜ ਦੀ ਇਸ ਮੀਟਿੰਗ ਦੌਰਾਨ ਅੰਮ੍ਰਿਤਸਰ ਸ਼ਹਿਰੀ ਤੋਂ ਪੰਜ ਮੈਂਬਰਾਂ ਅਤੇ ਅੰਮ੍ਰਿਤਸਰ ਦਿਹਾਤੀ ਤੋਂ ਪੰਜ ਮੈਂਬਰਾਂ ਨੂੰ ਪਾਰਟੀ ਦੇ ਵਿਸਥਾਰ ਦੇ ਲਈ ਜਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਹੁਣ ਭਵਿੱਖ ਦੇ ਵਿੱਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿਆਂ ਵਿੱਚ ਤਰਤੀਬ ਅਨੁਸਾਰ ਮੀਟਿੰਗਾਂ ਕਰਕੇ ਪੰਜ ਮੈਂਬਰੀ ਕਮੇਟੀਆਂ ਬਣਾਈਆਂ ਜਾਣਗੀਆਂ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦਾ ਹੈਡ ਕੁਆਰਟਰ ਅੰਮ੍ਰਿਤਸਰ ਹੀ ਹੋਵੇਗਾ ਨਾ ਕਿ ਚੰਡੀਗੜ੍ਹ ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜਿਲਿਆਂ ਦੇ ਵਿੱਚ ਪਾਰਟੀ ਦੇ ਸਬ ਦਫਤਰ ਬਣਾਏ ਜਾਣਗੇ।।