ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿੱਚ ਮੀਟਿੰਗ ਕਰਕੇ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਕੀਤੀ ਮੰਗ - Compensation has been demanded - COMPENSATION HAS BEEN DEMANDED
🎬 Watch Now: Feature Video


Published : Apr 13, 2024, 7:22 PM IST
ਫਿਰੋਜ਼ਪੁਰ: ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਕਰਕੇ ਬੀਤੀ 4 ਮਾਰਚ ਨੂੰ ਹੋਈ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਕਰਦਿਆਂ ਕਿਹਾ ਕਿ ਗੜ੍ਹੇਮਾਰੀ ਕਾਰਨ ਫਸਲਾਂ ਦਾ ਬਹੁਤ ਨੁਕਸਾਨ ਹੋਇਆ ਪਰ ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਇਹ ਮੁਆਵਜ਼ਾ ਦੇਣ ਦਾ ਵਾਅਦਾ ਕਰਕੇ ਲਟਕਾਇਆ ਹੋਇਆ ਹੈ, ਜੇਕਰ ਇਸ ਨੂੰ ਹੋਰ ਲੰਬਾ ਸਮਾਂ ਲਟਕਾਇਆ ਗਿਆ ਤਾਂ ਕਿਸਾਨਾਂ ਵੱਲੋਂ ਬਕਾਇਦਾ ਅੰਦੋਲਨ ਆਰੰਭਿਆ ਜਾਵੇਗਾ। ਜਿਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਉਹਨਾਂ ਕਿਹਾ ਕਿ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲ਼ਈ ਉੱਚ ਅਧਿਕਾਰੀ ਨਿਯੁਕਤ ਕੀਤੇ ਜਾਣ ਤਾਂ ਜੋ ਕਿਸਾਨਾਂ ਦੇ ਅਸਲ ਨੁਕਸਾਨ ਦਾ ਪਤਾ ਲਗਾਇਆ ਜਾ ਸਕੇ।