ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਨੂੰ ਲੈ ਕੇ ਸ਼੍ਰੌਮਣੀ ਕਮੇਟੀ ਵੱਲੋਂ ਦੁਕਾਨਦਾਰਾਂ ਨੂੰ ਦਿੱਤਾ ਗਿਆ ਸੱਦਾ ਪੱਤਰ
🎬 Watch Now: Feature Video
Published : Oct 13, 2024, 6:04 PM IST
ਅੰਮ੍ਰਿਤਸਰ: ਅੰਮ੍ਰਿਤਸਰ ਦੇ ਬਾਣੀ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 19 ਅਕਤੂਬਰ ਨੂੰ ਬਹੁਤ ਸ਼ਰਧਾ ਅਤੇ ਉਤਸਾਹ ਦੇ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਨੇਕਾਂ ਵਿਸ਼ੇਸ਼ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਚੁਗਿਰਦੇ 'ਚ ਦੁਕਾਨਦਾਰਾਂ ਰੇੜੀਆਂ ਫੜੀਆਂ ਵਾਲਾ ਰਿਕਸ਼ਾ ਤੇ ਆਟੋ ਚਾਲਕਾਂ ਨੂੰ ਇਨ੍ਹਾਂ ਸਮਾਗਮ ਸਬੰਧੀ ਸੱਦਾ ਪੱਤਰ ਅਤੇ ਲੱਡੂਆ ਦਾ ਪ੍ਰਸ਼ਾਦ ਵੰਡਿਆ ਗਿਆ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਭੂਰੀ ਵਾਲੇ ਅਜਾਇਬ ਸਿੰਘ ਅਭਿਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ ਸਮੇਤ ਅਨੇਕਾਂ ਪੰਥਕ ਸ਼ਖਸ਼ੀਅਤਾ ਅਤੇ ਸ਼੍ਰੀ ਦਰਬਾਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੇ ਅਨੇਕਾਂ ਅਧਿਕਾਰੀ ਮੌਜੂਦ ਸਨ। ਸਮੂਹ ਦੁਕਾਨਦਾਰਾਂ ਨੂੰ ਸੱਦਾ ਪੱਤਰ ਅਤੇ ਲੱਡੂਆਂ ਦਾ ਪ੍ਰਸ਼ਾਦ ਦੇ ਕੇ ਇਨ੍ਹਾਂ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦੀ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ 18 ਅਕਤੂਬਰ ਨੂੰ ਸਵੇਰੇ 10 ਵਜੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। 19 ਅਕਤੂਬਰ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।