ਨਗਰ ਪੰਚਾਇਤ ਅਜਨਾਲਾ ਦੇ ਕੌਂਸਲਰ ਦੀ ਮੈਂਬਰਸ਼ਿਪ ਹੋਈ ਰੱਦ - Membership canceled - MEMBERSHIP CANCELED
🎬 Watch Now: Feature Video
Published : Jun 14, 2024, 5:28 PM IST
ਨਗਰ ਪੰਚਾਇਤ ਅਜਨਾਲਾ ਦੇ ਕਾਰਜ ਸਾਧਕ ਅਫ਼ਸਰ ਜਤਿੰਦਰ ਮਹਾਜਨ ਨੇ ਅੱਜ ਇੱਥੇ ਆਪਣੇ ਦਫਤਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 7 ਤੋਂ ਕਾਂਗਰਸ ਪਾਰਟੀ ਦੀ ਮਹਿਲਾ ਕੌਂਸਲਰ ਗੀਤਾ ਰਾਣੀ ਨੂੰ ਲਗਾਤਾਰ ਮੀਟਿੰਗਾਂ ਵਿੱਚੋਂ ਗੈਰਹਾਜ਼ਰ ਹੋਣ ਕਾਰਨ ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਵੱਲੋਂ ਮੈਂਬਰਸ਼ਿਪ ਦੇ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਨਗਰ ਪੰਚਾਇਤ ਅਜਨਾਲਾ ਦੇ ਕਾਰਜ ਸਾਧਕ ਅਫਸਰ ਜਤਿੰਦਰ ਮਹਾਜਨ ਨੇ ਕਿਹਾ ਕਿ ਨਗਰ ਪੰਚਾਇਤ ਅਜਨਾਲਾ ਦੀ ਵਾਰਡ ਨੰਬਰ ਸੱਤ ਦੀ ਮਹਿਲਾ ਕੌਂਸਲਰ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਫਾਰਗ ਕਰ ਦਿੱਤਾ ਗਿਆ ਹੈ।