ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਘਰ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
🎬 Watch Now: Feature Video
Published : 2 hours ago
ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਜੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਮਾੜੇ ਅੰਸਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਥਾਣਾ ਸੁਲਤਾਨਵਿੰਡ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ। ਜਦੋਂ ਪਿਛਲੇ ਦਿਨੀਂ ਸੰਧੂ ਕਲੋਨੀ ਵਿੱਚ ਇੱਕ ਘਰ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਇਸ ਮੌਕੇ ਏਸੀਪੀ ਪਰਵੇਸ਼ ਚੋਪੜਾ ਨੇ ਮੀਡਿਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੇ ਦਿਨ ਹੀ ਸੰਧੂ ਕਲੋਨੀ ਦੇ ਵਿੱਚ ਕੁਝ ਨੌਜਵਾਨਾਂ ਦੇ ਵੱਲੋਂ ਘਰ ਦੇ ਉੱਪਰ ਜਾ ਕੇ ਫਾਇਰਿੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਮਹਿਲਾ ਦੇ ਵੱਲੋਂ ਥਾਣਾ ਸੁਲਤਾਨਵਿੰਡ ਦੇ ਵਿੱਚ ਸ਼ਿਕਾਇਤ ਕੀਤੀ ਗਈ ਤਾਂ ਉਸ ਮਾਮਲੇ ਦੇ ਵਿੱਚ ਪੁਲਿਸ ਦੇ ਵੱਲੋਂ ਅੱਜ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੇ ਵਿੱਚ ਤਿੰਨ ਹੋਰ ਨੌਜਵਾਨ ਸ਼ਾਮਿਲ ਨੇ ਜੋ ਕਿ ਇਸ ਮਾਮਲੇ ਦੇ ਮਾਸਟਰ ਮਾਇੰਡ ਨੇ ਜਿਨਾਂ ਦੇ ਵੱਲੋਂ ਰੈਕੀ ਕਰਕੇ ਸਾਰਾ ਕੰਮ ਕਰਵਾਇਆ ਗਿਆ ਹੈ।