ਪ੍ਰੇਮ ਸੰਬੰਧਾਂ ਦੇ ਸ਼ੱਕ 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਪੁਲਿਸ ਨੇ ਇੱਕ ਮੁਲਜ਼ਮ ਕੀਤਾ ਕਾਬੂ, ਦੂਜੇ ਦੀ ਭਾਲ ਜਾਰੀ - police solved the murder case - POLICE SOLVED THE MURDER CASE
🎬 Watch Now: Feature Video
Published : Mar 28, 2024, 7:45 AM IST
ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਪਿੰਡ ਤੋਂ ਇੱਕ ਨੌਜਵਾਨ ਦਾ ਪਿਛਲੇ ਦਿਨੀ ਭੇਦਭਰੇ ਹਾਲਾਤਾਂ ਵਿੱਚ ਕਤਲ ਕਰ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਪੁਲਿਸ ਵੱਲੋਂ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਤੇਜ਼ਧਾਰ ਹਥਿਆਰ ਬਰਾਮਦ ਕੀਤਾ ਗਿਆ ਹੈ, ਜਿਸ ਨਾਲ ਨੌਜਵਾਨ ਦਾ ਕਤਲ ਕੀਤਾ ਗਿਆ ਸੀ। ਇਸ ਸਬੰਧੀ ਡੀਐਸਪੀ ਅਜਨਾਲਾ ਰਾਜ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨੀ ਇੱਕ ਵਿਅਕਤੀ ਦੀ ਭੇਦਭਰੇ ਹਲਾਤਾਂ ਵਿੱਚ ਲਾਸ਼ ਮਿਲੀ ਸੀ। ਜਿਸ ਉੱਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਸੀ ਅਤੇ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਉਹਨਾਂ ਦੱਸਿਆ ਕਿ ਇਹ ਮਾਮਲਾ ਪ੍ਰੇਮ ਸੰਬੰਧਾਂ ਦੇ ਸ਼ੱਕ ਦਾ ਲੱਗ ਰਿਹਾ ਹੈ ਜਿਸ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਕਤਲ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਵੱਲੋਂ ਇਸ ਕਤਲ ਨੂੰ ਕਬੂਲ ਵੀ ਕੀਤਾ ਗਿਆ ਹੈ। ਪੁਲਿਸ ਵੱਲੋਂ ਜਿਸ ਤੇਜ਼ਧਾਰ ਹਥਿਆਰ ਨਾਲ ਉਸ ਵਿਅਕਤੀ ਦਾ ਕਤਲ ਕੀਤਾ ਗਿਆ ਸੀ ਉਸ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਵਾਰਦਾਤ ਵਿੱਚ ਸ਼ਾਮਿਲ ਇੱਕ ਹੋਰ ਮੁਲਜ਼ਮ ਦੀ ਭਾਲ ਜਾਰੀ ਹੈ।