ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਤੰਗ ਆਏ ਹੁਸ਼ਿਆਰਪੁਰ ਵਾਸੀ, ਪ੍ਰਸ਼ਾਸਨ ਖਿਲਾਫ ਕੀਤੀ ਨਾਅਰੇਬਾਜ਼ੀ - lack of drainage in Hoshiarpur - LACK OF DRAINAGE IN HOSHIARPUR
🎬 Watch Now: Feature Video


Published : Jul 7, 2024, 6:06 PM IST
ਹੁਸ਼ਿਆਰਪੁਰ : ਸੂਬੇ ਭਰ ਦੇ ਵਿੱਚ ਪਏ ਬਰਸਾਤੀ ਮੀਂਹ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਹੀ ਇਹ ਮੀਂਹ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ। ਗੜ੍ਹਸ਼ੰਕਰ ਦੇ ਪਿੰਡ ਪਾਹਲੇਵਾਲ ਵਿੱਚ ਪਏ ਮੀਂਹ ਦੇ ਕਾਰਨ ਪਿੰਡ ਦੇ ਛੱਪੜ ਦਾ ਗੰਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਜਾਣ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ ਅਤੇ ਇਸ ਗੰਦੇ ਪਾਣੀ ਦੇ ਕਾਰਨ ਪਿੰਡ ਦੀਆਂ ਲੋਕਾਂ ਨੂੰ ਬਿਮਾਰੀਆਂ ਦਾ ਖਦਸ਼ਾ ਬਣਿਆ ਹੋਇਆ ਹੈ, ਜਿਸਦੇ ਕਾਰਨ ਲੋਕਾਂ ਦਾ ਸਰਕਾਰ ਦੇ ਖ਼ਿਲਾਫ਼ ਰੋਸ ਵੀ ਦੇਖਣ ਨੂੰ ਮਿਲ ਰਿਹਾ ਹੈ। ਪਿੰਡ ਵਾਸੀਆਂ ਨੇ ਆਪਣੀ ਹੱਡਬੀਤੀ ਬਿਆਨ ਕਰਦੇ ਹੋਏ ਦੱਸਿਆ ਕਿ ਪਿੱਛਲੇ ਕਈ ਸਾਲਾਂ ਤੋਂ ਸਮੇਂ ਦੀਆਂ ਸਰਕਾਰਾਂ ਦੇ ਨੁਮਾਇੰਦਿਆਂ ਨੇ ਵੋਟਾਂ ਹਾਸਿਲ ਕਰਨ ਤੋਂ ਬਾਅਦ ਉਨ੍ਹਾਂ ਦੀ ਸਾਰ ਨਹੀਂ ਲਈ ਅਤੇ ਹੁਣ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਨੁਮਾਇੰਦਾ ਵੀ ਉਨ੍ਹਾਂ ਦੇ ਪਿੰਡ ਦੀ ਸਮੱਸਿਆ ਦਾ ਹੱਲ ਨਹੀਂ ਕਰ ਸਕਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਗੰਦੇ ਪਾਣੀ ਦੀ ਨਿਕਾਸੀ ਲਈ ਸਬੰਧਿਤ ਵਿਭਾਗ ਦੇ ਧਿਆਨ ਵਿੱਚ ਵੀ ਲੈਕੇ ਆਏ ਪ੍ਰੰਤੂ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਹੋ ਸਕਿਆ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਾਂ ਹੋਇਆ ਤਾਂ ਉਹ ਵੱਡੇ ਪੱਧਰ 'ਤੇ ਸੰਘਰਸ਼ ਕਰਨਗੇ।