ਸੋਸ਼ਲ ਮੀਡੀਆ 'ਤੇ ਹਥਿਆਰ ਦਿਖਾ ਕੇ ਸ਼ਰੇਆਮ ਗੁੰਡਾਗਰਦੀ ਕਰਨ ਵਾਲੇ ਤਰਨ ਤਾਰਨ ਪੁਲਿਸ ਨੇ ਕੀਤੇ ਕਾਬੂ - Taran Taran police arrested 2 - TARAN TARAN POLICE ARRESTED 2
🎬 Watch Now: Feature Video
Published : Jul 1, 2024, 6:01 PM IST
ਤਰਨਤਾਰਨ ਪੁਲਿਸ ਨੇ ਸੋਸ਼ਲ ਮੀਡੀਆ 'ਤੇ ਹਥਿਆਰ ਵਿਖਾਉਣ ਅਤੇ ਸ਼ਰੇਆਮ ਗੁੰਡਾਗਰਦੀ ਕਰਨ ਦੇ ਮਾਮਲੇ 'ਚ ਕਾਰਵਾਈ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿਰਫ਼ਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ ਕੋਲੋਂ ਪੁਲਿਸ ਨੇ ਨਜਾਇਜ਼ 12 ਬੋਰ ਦੀ ਪੰਪ ਐਕਸ਼ਨ ਗੰਨ , 8 ਜ਼ਿੰਦਾ ਰੋਦ ਅਤੇ ਇਕ ਸਕਾਰਪੀਓ ਗੱਡੀ ਕੀਤੀ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀਆਂ ਦੀ ਪਹਿਚਾਣ ਤਰਨਤਾਰਨ ਦੇ ਪਿੰਡ ਭੁੱਲਰ ਨਿਵਾਸੀ ਅੰਮ੍ਰਿਤਪਾਲ ਸਿੰਘ ਅਤੇ ਤਰਨਤਾਰਨ ਨਿਵਾਸੀ ਜਰਮਨਜੀਤ ਸਿੰਘ ਵੱਜੋਂ ਹੋਈ ਹੈ। ਪੁਲਿਸ ਮੁਤਾਬਿਕ ਹਿਨਾਂ ਮੁਲਜ਼ਮਾਂ ਖਿਲਾਫ ਬਣਦੀ ਕਾਰਵਾਈ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਤਰਨਤਾਰਨ ਦੀ ਸੀ ਆਈ ਏ ਸਟਾਫ ਪੁਲਿਸ ਨੇ ਇੱਕ ਹੋਰ ਮਾਮਲੇ 'ਚ ਇੱਕ ਵਿਅਕਤੀ ਨੂੰ ਕਾਬੂ ਕਰ 1 ਕਿੱਲੋ ਹੈਰੋਇਨ ਅਤੇ 35 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਨੇ ਕਿਹਾ ਕਿ ਕਾਨੂੰਨ ਨੂੰ ਹੱਥ 'ਚ ਲੈਣ ਵਾਲੇ ਬਖਸ਼ੇ ਨਹੀਂ ਜਾਣਗੇ।