ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਪੋਸਟਰ ਲਾਉਣ ਆਏ ਨੌਜਵਾਨਾਂ ਵੱਲੋਂ ਕੀਤੀ ਗਈ ਹੁੱਲੜਬਾਜੀ, ਪੁਲਿਸ ਨੇ ਕੀਤੇ ਕਾਬੂ - Bathinda dav collage clash news

By ETV Bharat Punjabi Team

Published : Sep 15, 2024, 4:58 PM IST

thumbnail
ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਪੋਸਟਰ ਲਾਉਣ ਆਏ ਨੌਜਵਾਨਾਂ ਵੱਲੋਂ ਕੀਤੀ ਗਈ ਹੁੱਲੜਬਾਜੀ,ਪੁਲਿਸ ਨੇ ਕੀਤੇ ਕਾਬੂ (ABATHINDA REPORTER)

ਬਠਿੰਡਾ ਦੇ ਡੀਏਵੀ ਕਾਲਜ ਵਿੱਚ ਦਾਖਲ ਹੋ ਕੇ ਪ੍ਰਧਾਨਗੀ ਦੇ ਪੋਸਟਰ ਲਾਉਣ ਆਏ ਨੌਜਵਾਨਾਂ ਵੱਲੋਂ ਕੀਤੀ ਗਈ ਹੂਲੜਬਾਜ਼ੀ ਅਤੇ ਪਥਰਾਅ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਸਖਤ ਐਕਸ਼ਨ ਲੈਂਦਿਆਂ ਕਰੀਬ ਇੱਕ ਦਰਜਨ ਨੌਜਵਾਨਾਂ ਖਿਲਾਫ ਮਾਮਲਾ ਦਰਜ ਕੀਤਾ ਹੈ ਅਤੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਏਵੀ ਕਾਲਜ ਦੇ ਪ੍ਰਿੰਸੀਪਲ ਰਾਜੀਵ ਸ਼ਰਮਾ ਵੱਲੋਂ ਸਿਵਲ ਲਾਈਨ ਪੁਲਿਸ ਸਟੇਸ਼ਨ ਵਿੱਚ ਦਿੱਤੀ ਸ਼ਿਕਾਇਤ ਦੇ ਅਧਾਰ 'ਤੇ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚ ਓ ਸਿਵਿਲ ਲਾਈਨ, ਹਰਜੋਤ ਸਿੰਘ ਨੇ ਦੱਸਿਆ ਕਿ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਕਰੀਬ ਇੱਕ ਦਰਜਨ ਨੌਜਵਾਨਾਂ ਵੱਲੋਂ ਕਾਲਜ ਦੇ ਕੈਂਪਸ ਦੇ ਅੰਦਰ ਪਥਰਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਸਖਤ ਐਕਸ਼ਨ ਲੈਂਦੀ ਹੋਈ ਮਾਮਲਾ ਦਰਜ ਕਰਕੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਬਾਕੀਆਂ ਦੀ ਭਾਲ ਜਾਰੀ ਹੈ। ਉਹਨਾਂ ਕਿਹਾ ਕਿ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਿਸੇ ਵੀ ਹਾਲਾਤ ਵਿੱਚ ਭੰਗ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਐਕਸ਼ਨ ਲਿਆ ਜਾਏਗਾ।

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.