ਸ੍ਰੀ ਆਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲੇ ਮਹੱਲੇ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਗੱਡੀ ਹੋਈ ਹਾਦਸਾ ਗ੍ਰਸਤ - Devotees were injured - DEVOTEES WERE INJURED
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/27-03-2024/640-480-21084091-thumbnail-16x9-kljfjf.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Mar 27, 2024, 6:06 PM IST
ਮੋਗਾ: ਸ੍ਰੀ ਆਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲੇ ਮਹੱਲੇ ਦੇ ਦਰਸ਼ਨ ਕਰਕੇ ਵਾਪਸ ਆਪਣੇ ਪਿੰਡ ਜਲਾਲਾਬਾਦ ਪਰਤ ਰਹੇ ਸ਼ਰਧਾਲੂਆਂ ਦੀ ਪਿਕਅੱਪ ਗੱਡੀ ਹਾਦਸਾ ਗ੍ਰਸਤ ਹੋ ਗਈ। ਜਾਣਕਾਰੀ ਅਨੁਸਾਰ ਮੋਗਾ ਦੇ ਪਿੰਡ ਡਗਰੂ ਫਾਟਕ ਨੇੜੇ ਸੰਗਤਾਂ ਨਾਲ ਭਰੀ ਮਹਿੰਦਰਾ ਪਿਕਅੱਪ ਗੱਡੀ ਸੜਕ ਦੇ ਕਿਨਾਰੇ ਮਿੱਟੇ ਦੇ ਢੇਰ ਉੱਪਰ ਚੜ ਗਈ ਅਤੇ ਪਲਟ ਗਈ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਵਕਤ ਗੱਡੀ ਵਿੱਚ ਲਗਭਗ 25-30 ਸ਼ਰਧਾਲੂ ਸਵਾਰ ਸਨ, ਜਿੰਨ੍ਹਾਂ ਵਿੱਚੋਂ 10 ਸ਼ਰਧਾਲੂ ਜ਼ਖਮੀ ਹੋ ਗਏ ਅਤੇ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਜ਼ਖਮੀਆਂ ਨੂੰ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਵੱਲੋਂ 3 ਗੱਡੀਆਂ ਰਾਹੀਂ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਜਾ ਰਿਹਾ ਹੈ।