ਡਾਕਟਰ ਤੋਂ ਦੋ ਕਰੋੜ ਦੀ ਫਿਰੌਤੀ ਮੰਗਣ ਵਾਲੇ ਤਿੰਨ ਮੁਲਜ਼ਮ ਗ੍ਰਿਫਤਾਰ, ਵਿਦੇਸ਼ ਨਾਲ ਵੀ ਜੁੜੇ ਤਾਰ - demanded a ransom of two crores - DEMANDED A RANSOM OF TWO CRORES
🎬 Watch Now: Feature Video


Published : Jul 4, 2024, 11:42 AM IST
ਬਠਿੰਡਾ ਦੀ ਮੌੜ ਮੰਡੀ ਦੇ ਰਹਿਣ ਵਾਲੇ ਇੱਕ ਡਾਕਟਰ ਤੋਂ ਵਿਦੇਸ਼ੀ ਫੋਨ ਨੰਬਰਾਂ ਰਾਹੀਂ ਦੋ ਕਰੋੜ ਦੀ ਫਰੌਤੀ ਦੀ ਮੰਗ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਐੱਸਐੱਸਪੀ ਬਠਿੰਡਾ ਦੀਪਕ ਪਾਰਕ ਨੇ ਦੱਸਿਆ ਕਿ ਡਾਕਟਰ ਨੂੰ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਕਾਲਾਂ ਆ ਰਹੀਆਂ ਸਨ ਅਤੇ ਦੋ ਕਰੋੜ ਰੁਪਏ ਦੀ ਫਰੌਤੀ ਦੀ ਮੰਗ ਕੀਤੀ ਗਈ ਸੀ। ਪੁਲਿਸ ਵੱਲੋਂ ਡਾਕਟਰ ਦੀ ਸ਼ਿਕਾਇਤ ਉੱਤੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਸੀ ਅਤੇ ਹੁਣ ਬਠਿੰਡਾ ਪੁਲਿਸ ਵੱਲੋਂ ਇਸ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਕੋਈ ਮਾਮਲਾ ਦਰਜ ਨਹੀਂ ਹੈ।