ਅੰਮ੍ਰਿਤਸਰ ਵਿਖੇ ਤਿੰਨ ਦੋਸਤਾਂ ਦੀ ਦਰਦਨਾਕ ਸੜਕ ਹਦਾਸੇ 'ਚ ਮੌੌਤ, ਇਲਾਕੇ 'ਚ ਫੈਲੀ ਸੋਗ ਦੀ ਲਹਿਰ - Three friends died in accident - THREE FRIENDS DIED IN ACCIDENT
🎬 Watch Now: Feature Video
Published : Oct 7, 2024, 3:31 PM IST
ਅੰਮ੍ਰਿਤਸਰ ਦੇ ਪਿੰਡ ਗੁਮਾਨਪੁਰਾ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਪਿੰਡ ਗੁਮਾਨਪੁਰਾ ਤੋਂ ਤਿੰਨ ਨੌਜਵਾਨ ਬਾਬਾ ਬੁੱਢਾ ਸਾਹਿਬ ਦਾ ਮੇਲਾ ਵੇਖਣ ਤਰਨ ਤਾਰਨ ਗਏ ਅਤੇ ਮੇਲਾ ਵੇਖਣ ਤੋਂ ਬਾਅਦ ਜਦੋਂ ਉਹ ਅੱਗੇ ਜਾ ਰਹੇ ਸਨ ਤਾਂ ਦਰਦਨਾਕ ਸੜਕ ਹਾਦਸੇ ਵਿੱਚ ਤਿੰਨਾਂ ਨੌਜਵਾਨਾਂ ਦੀ ਮੌਤ ਹੋ ਗਈ। ਤਿੰਨਾਂ ਨੌਜਵਾਨਾਂ ਦੀ ਪਹਿਚਾਣ ਸੌਰਵ, ਵਿਜੇ ਅਤੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਅੱਜ ਤਿੰਨਾਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਪਿੰਡ ਆਈਆਂ ਅਤੇ ਉਹਨਾਂ ਦਾ ਸਸਕਾਰ ਕੀਤਾ ਗਿਆ। ਇਸ ਦੌਰਾਨ ਪਿੰਡ ਵਾਸੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਮ੍ਰਿਤਕ ਨੌਜਵਾਨ ਮਿਹਨਤ ਮਜ਼ਦੂਰੀ ਦਾ ਕੰਮ ਕਰਦੇ ਸਨ। ਮ੍ਰਿਤਕ ਗਰੀਬ ਪਰਿਵਾਰ ਨਾਲ ਸਬੰਧਿਤ ਹਨ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਇਹਨਾਂ ਨੌਜਵਾਨਾਂ ਦੇ ਪਰਿਵਾਰਾਂ ਦੀ ਮਾਲੀ ਸਹਾਇਤਾ ਕੀਤੀ ਜਾਵੇ।