ਸੁਲਤਾਨਪੁਰ ਲੋਧੀ 'ਚ ਭਿਆਨਕ ਸੜਕ ਹਾਦਸਾ; ਤਿੰਨ ਨੌਜਵਾਨਾਂ ਦੀ ਮੌਕੇ ਉੱਤੇ ਮੌਤ, 3 ਹੋਰ ਗੰਭੀਰ ਜ਼ਖ਼ਮੀ - Three youths died in accident - THREE YOUTHS DIED IN ACCIDENT
🎬 Watch Now: Feature Video
Published : Jun 18, 2024, 9:49 AM IST
ਸੁਲਤਾਨਪੁਰ ਲੋਧੀ ਦੇ ਅਧੀਨ ਪੈਂਦੇ ਪਿੰਡ ਟਿੱਬਾ ਦੇ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਤਿੰਨ ਨੌਜਵਾਨਾਂ ਨੇ ਮੌਕੇ ਉੱਤੇ ਹੀ ਦਮ ਤੋੜ ਦਿੱਤਾ। ਹਾਦਸੇ ਦੌਰਾਨ ਤਿੰਨ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਸਥਾਨਕ ਸੀਐਚਸੀ ਸੈਂਟਰ ਟਿੱਬਾ ਵਿਖੇ ਭਰਤੀ ਕਰਵਾਇਆ ਗਿਆ। ਮ੍ਰਿਤਕਾਂ ਦੀ ਪਹਿਚਾਣ ਪੂਰੀ ਤਰ੍ਹਾਂ ਨਹੀਂ ਹੋ ਸਕੀ ਅਤੇ ਮੌਕੇ ਉੱਤੇ ਪੁਲਿਸ ਨੇ ਪਹੁੰਚ ਕੇ ਆਪਣੀ ਕਾਰਵਾਈ ਨੂੰ ਸ਼ੁਰੂ ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਸਕੂਟੀ ਅਤੇ ਮੋਟਰਸਾਈਕਲ ਦੇ ਆਪਸ ਵਿੱਚ ਟਕਰਾਉਣ ਤੋਂ ਬਾਅਦ ਇਹ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਕੇ ਉੱਤੇ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।