ਜਾਣੋ ਪਾਣੀ ਦੂਸ਼ਿਤ ਹੋਣ ਤੋਂ ਬਚਾਉਣ ਲਈ ਅਤੇ ਅੰਮ੍ਰਿਤਪਾਲ ਦੇ ਭਰਾ ਨੂੰ ਲੈ ਕੇ ਕੀ ਬੋਲੇ - ਲੱਖਾ ਸਿਧਾਣਾ - Contaminated water - CONTAMINATED WATER
🎬 Watch Now: Feature Video
Published : Jul 13, 2024, 8:08 AM IST
ਸਮਾਜ ਸੇਵੀ ਲੱਖਾ ਸਿੰਘ ਸਿਧਣਾ ਵੱਲੋਂ ਮਾਨਸਾ ਜ਼ਿਲ੍ਹੇ ਦੇ ਹਲਕਾ ਬੁਢਲਾਡਾ ਦੇ ਵਿੱਚ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਗਿਆ ਕਿ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਦੇ ਲਈ ਹਰ ਇੱਕ ਨੂੰ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਤਲੁਜ ਦੇ ਵਿੱਚ ਜੋ ਗੰਦਾ ਪਾਣੀ ਪਾਇਆ ਜਾ ਰਿਹਾ ਹੈ ਅਤੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਦੇ ਲਈ ਹਰ ਇੱਕ ਵਿਅਕਤੀ ਨੂੰ ਜਾਗਰੂਕ ਹੋਣਾ ਜਰੂਰੀ ਹੈ। ਜੇਕਰ ਪਾਣੀ ਸਾਫ ਹੋਵੇਗਾ ਤਾਂ ਆਉਣ ਵਾਲੇ ਸਮੇਂ ਵਿੱਚ ਗੰਭੀਰ ਬਿਮਾਰੀਆਂ ਤੋਂ ਪੀੜਿਤ ਹੋਣ ਤੋਂ ਲੋਕ ਬਚ ਸਕਣਗੇ। ਉੱਥੇ ਹੀ ਖਡੂਰ ਸਾਹਿਬ ਦੇ ਐਮ ਪੀ ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ 'ਤੇ ਲੱਖਾ ਸਿੰਘ ਸਿਧਾਣਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਕਿਰਦਾਰ ਨੂੰ ਖਤਮ ਕਰਨ ਲਈ ਉਸ ਨੂੰ ਬਦਨਾਮ ਕੀਤਾ ਜਾ ਰਿਹਾ ਹੈ।