ਮੋਗਾ ਵਿਖੇ ਕਾਂਗਰਸ ਵੱਲੋਂ ਕਿਸਾਨਾਂ ਦੇ ਹੱਕ 'ਚ ਕੱਢਿਆ ਗਿਆ ਟਰੈਕਟਰ ਮਾਰਚ - Tractor march
🎬 Watch Now: Feature Video
Published : Feb 28, 2024, 3:14 PM IST
ਮੋਗਾ ਵਿਖੇ ਅੱਜ ਕਾਂਗਰਸ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ । ਇਸ ਟ੍ਰੈਕਟਰ ਮਾਰਚ ਵਿੱਚ ਸੋਨੂ ਸੂਦ ਦੀ ਭੈਣ ਮਾਲਵਿਕਾ ਸੂਦ ਅਤੇ ਲੋਕਲ ਲੀਡਰਸ਼ਿਪ ਮੌਜੂਦ ਰਹੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਲਗਾਤਾਰ ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ਉੱਤੇ ਹੱਕੀ ਮੰਗਾਂ ਨੂੰ ਲੈਕੇ ਧਰਨਾ ਦਿੱਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਕਿਸਾਨਾਂ ਉੱਤੇ ਗੋਲੀਆਂ ਤੱਕ ਚਲਾਈਆਂ ਗਈਆਂ ਹਨ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਕਿਸਾਨਾਂ ਦਾ ਖੁੱਲ੍ਹ ਕੇ ਸਾਥ ਨਾ ਦਿੰਦਿਆਂ ਸਟੈਂਡ ਸਪੱਸ਼ਟ ਨਹੀਂ ਕਰ ਰਹੀ ਅਤੇ ਦੋਹਰੀ ਨੀਤੀ ਤਹਿਤ ਸੂਬੇ ਦੇ ਕਿਸਾਨਾਂ ਦਾ ਪੰਜਾਬ ਸਰਕਾਰ ਵੱਲੋਂ ਨੁਕਸਾਨ ਕੀਤਾ ਜਾ ਰਿਹਾ ਹੈ ਜੋ ਕਿ ਬਰਦਾਸ਼ਤ ਕਰਨਯੋਗ ਗੱਲ ਨਹੀਂ ਹੈ।