ਜਲਾਲਾਬਾਦ ਵਿਖੇ ਬਣੇ ਭਗਤ ਸਿੰਘ ਚੌਂਕ 'ਚ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ - Tribute to Bhagat Singh - TRIBUTE TO BHAGAT SINGH
🎬 Watch Now: Feature Video


Published : Sep 28, 2024, 3:21 PM IST
ਸ਼੍ਰੀ ਮੁਕਤਸਰ ਸਾਹਿਬ: ਪੂਰੇ ਦੇਸ਼ ਦੇ ਵਿੱਚ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਉੱਥੇ ਸ਼੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ 'ਤੇ ਵੀ ਸ਼੍ਰੀ ਭਗਤ ਸਿੰਘ ਦੇ ਨਾਮ 'ਤੇ ਬਣੇ ਚੌਂਕ ਦੇ ਵਿੱਚ ਸ੍ਰੀ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ ਮਨਾਇਆ ਜਾ ਰਿਹਾ ਹੈ। ਉਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾ ਰਹੇ ਹਨ ਨਾਲ ਹੀ ਇੰਨਕਲਾਬ ਜਿੰਦਾਬਾਦ ਦੇ ਨਾਅਰੇ ਲਗਾਏ ਜਾ ਰਹੇ ਹਨ। ਉੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਜੀਤ ਸਿੰਘ ਹਨੀ ਨੇ ਕਿਹਾ ਕਿ ਅੱਜ ਪੂਰੇ ਦੇਸ਼ ਸਰਦਾਰ ਭਗਤ ਸਿੰਘ ਨੂੰ ਯਾਦ ਕਰ ਰਿਹਾ ਕਿਉਂਕਿ ਉਨ੍ਹਾਂ ਦੀਆਂ ਕੁਰਬਾਨੀਆਂ ਸਦਾ ਲਈ ਜਿਉਂਦੀਆਂ ਹਨ। ਜੋ ਇੰਨੀ ਛੋਟੀ ਉਮਰ ਵਿੱਚ ਸ਼ਹੀਦ ਹੋ ਗਏ ਸੀ। ਉਦੋ ਉਨ੍ਹਾਂ ਦੀ ਉਮਰ 23 ਸਾਲ ਹੀ ਸੀ ਅੱਜ ਉਨ੍ਹਾਂ ਕਰਕੇ ਹੀ ਅਸੀਂ ਅੱਜ ਦੇਸ਼ ਦੇ ਵਿੱਚ ਆਨੰਦ ਮਾਰ ਰਹੇ ਹਾਂ ਤੇ ਆਜ਼ਾਦੀ ਨਾਲ ਜੀ ਰਹੇ ਹਾਂ।