ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਆਪਸ 'ਚ ਟਕਰਾਈਆਂ ਦੋ ਕਾਰਾਂ, ਤਿੰਨ ਲੋਕ ਹੋਏ ਜਖਮੀ - vhicle colaps on highway - VHICLE COLAPS ON HIGHWAY
🎬 Watch Now: Feature Video
Published : Jul 1, 2024, 4:42 PM IST
ਅੰਮ੍ਰਿਤਸਰ ਜਲੰਧਰ ਮੁੱਖ ਮਾਰਗ ਦੇ ਨਾਲ ਲੱਗਦੀ ਸੰਪਰਕ ਸੜਕ 'ਤੇ ਬਣੇ ਚਹੁੰ ਮਾਰਗੀ ਚੌਂਕ ਵਿੱਚ ਅੱਜ ਦੋ ਕਾਰਾਂ ਦੌਰਾਨ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਘਟਨਾ ਦੀ ਸੂਚਨਾ ਮਿਲਣ 'ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ 'ਤੇ ਪੁੱਜੀ ਅਤੇ ਅਗਲੇਰੀ ਕਾਰਵਾਈ ਕਰਦਿਆਂ ਇਸ ਘਟਨਾ ਦੀ ਇਤਲਾਹ ਥਾਣਾ ਬਿਆਸ ਪੁਲਿਸ ਨੂੰ ਦਿੱਤੀ। ਜਿਨ੍ਹਾਂ ਵਲੋਂ ਮੌਕੇ 'ਤੇ ਪੁੱਜ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ਉਕਤ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਬਿਆਸ ਦੇ ਏ ਐਸ ਆਈ ਰਤਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਚੁਰਸਤੇ ਵਿੱਚ ਦੋ ਕਾਰਾਂ ਦਾ ਐਕਸੀਡੈਂਟ ਹੋਇਆ ਹੈ।
ਉਹਨਾਂ ਦੱਸਿਆ ਕਿ ਮੌਕੇ ਤੇ ਪੁੱਜ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ਵਿੱਚ ਸਾਹਮਣੇ ਆਇਆ ਹੈ ਕਿ ਦੋ ਕਾਰਾਂ ਦਰਮਿਆਨ ਟੱਕਰ ਹੋਈ ਹੈ। ਜਿਸ ਦੌਰਾਨ ਤਿੰਨ ਲੋਕ ਜਖਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦੋਨੋਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ , ਜਿਸ ਤੋਂ ਬਾਅਦ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।