ਦੁਕਾਨਦਾਰਾਂ ਉੱਤੇ ਗੋਲੀਆਂ ਦਾਗਣ ਵਾਲੇ ਮੁਲਜ਼ਮ ਗ੍ਰਿਫ਼ਤਾਰ,ਪੁਲਿਸ ਨੇ ਮਾਮਲੇ ਸਬੰਧੀ ਕੀਤਾ ਖੁਲਾਸਾ - FIRING IN MOGA
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/05-02-2025/640-480-23481091-thumbnail-16x9-.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Feb 5, 2025, 8:48 PM IST
ਮੋਗਾ ਜ਼ਿਲ੍ਹਾ ਦੇ ਪਿੰਡ ਚੜਿੱਕ ਵਿਖੇ ਪਿਛਲੇ ਦਿਨੀ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਦੁਕਾਨਦਾਰਾਂ ਦੇ ਉੱਪਰ ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਦਿੰਦੇ ਹੋਏ ਡੀਐਸਪੀ ਸਿਟੀ ਰਵਿੰਦਰ ਸਿੰਘ ਨੇ ਕਿਹਾ ਕਿ ਮੋਗਾ ਜ਼ਿਲ੍ਹਾ ਦੇ ਪਿੰਡ ਚੜਿੱਕ ਵਿਖੇ ਪਿਛਲੇ ਦਿਨੀਂ ਹਨੀ ਅਤੇ ਵਿੱਕੀ ਦੋ ਸਕੇ ਭਰਾਵਾਂ ਦੀਆਂ ਆਹਮਣੇ-ਸਾਹਮਣੇ ਦੁਕਾਨਾਂ ਹਨ। ਦੋ ਮੋਟਰਸਾਈਕਲ ਸਵਾਰਾਂ ਵੱਲੋਂ ਦੇਰ ਸ਼ਾਮ ਉਨ੍ਹਾਂ ਦੀਆਂ ਦੋਨਾਂ ਦੁਕਾਨਾਂ ਦੇ ਉੱਪਰ ਗੋਲੀਆਂ ਚਲਾਈਆਂ ਗਈਆਂ। ਜਿਨ੍ਹਾਂ ਦੀ ਪਹਿਚਾਣ ਹਰਵਿੰਦਰ ਸਿੰਘ ਅਤੇ ਗੁਰਦੀਪ ਸਿੰਘ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ ਅਤੇ ਇਨ੍ਹਾਂ ਨੂੰ ਕੈਨੇਡਾ ਵਿੱਚ ਰਹਿੰਦੇ ਵਿਅਕਤੀ ਵੱਲੋਂ ਗੋਲੀਆਂ ਚਲਾਉਣ ਦੀ ਹਦਾਇਤ ਦਿੱਤੀ ਗਈ ਸੀ ਤਾਂ ਜੋ ਦੁਕਾਨਦਾਰਾ ਨੂੰ ਧਮਕਾ ਕੇ ਫਿਰੌਤੀ ਦੀ ਮੰਗ ਕੀਤੀ ਜਾ ਸਕੇ।