ਨਸ਼ਾ ਛੁਡਾਊ ਕੇਂਦਰ 'ਚੋਂ ਸੁਰੱਖਿਆ ਕਰਮੀਆਂ ਨੂੰ ਚਕਮਾ ਦੇ ਕੇ ਫ਼ਰਾਰ ਦੋ ਮਰੀਜ਼, ਮਾਪਿਆਂ ਨੇ ਲਾਇਆ ਇਲਜ਼ਾਮ, ਠੀਕ ਢੰਗ ਨਾਲ ਨਹੀਂ ਹੋ ਰਿਹਾ ਇਲਾਜ - De addiction center
Published : Jun 29, 2024, 7:18 AM IST
ਫਰੀਦਕੋਟ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਜਿਹੜੇ ਨੌਜਵਾਨ ਆਪਣੀ ਇੱਛਾ ਨਾਲ ਨਸ਼ਾ ਛੱਡਣਾ ਚਾਹੁੰਦੇ ਸਨ। ਉਨ੍ਹਾਂ ਨੂੰ ਪੁਲਿਸ ਵੱਲੋਂ ਆਪਣੇ ਪੱਧਰ ਉੱਤੇ ਨਸ਼ਾ ਛੁਡਾਊ ਕੇਂਦਰ 'ਚ ਭਰਤੀ ਕਰਵਾ ਕੇ ਇਲਾਜ਼ ਕਰਵਾਇਆ ਜਾ ਰਿਹਾ ਹੈ ਪਰ ਦੇਰ ਰਾਤ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ 'ਚੋਂ ਦੋ ਮਰੀਜ ਸੁਰੱਖਿਆ ਕਰਮਚਾਰੀਆਂ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਏ ਹਨ। ਜਿਕਰਯੋਗ ਹੈ ਕੇ ਦੋ ਦਿਨ ਪਹਿਲਾਂ ਵੀ ਇਸੇ ਸੈਂਟਰ ਵਿੱਚੋ ਤਿੰਨ ਨੌਜਵਾਨ ਫ਼ਰਾਰ ਹੋ ਗਏ ਸਨ। ਇਸ ਸਬੰਧੀ ਪੁਲਿਸ ਅਤੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਵੀ ਮੰਨਿਆ ਕਿ ਕਿਤੇ ਨਾ ਕਿਤੇ ਸੁਰੱਖਿਆ ਪ੍ਰਬੰਧਾਂ 'ਚ ਕਮੀ ਕਾਰਨ ਇਹ ਭੱਜਣ 'ਚ ਸਫਲ ਹੋ ਗਏ। ਉੱਧਰ ਮਰੀਜ਼ਾਂ ਦੇ ਮਾਪਿਆਂ ਨੇ ਇਲਜ਼ਾਮ ਲਾਇਆ ਹੈ ਕੇ ਹਸਪਤਾਲ ਵਿੱਚ ਮਰੀਜ਼ਾਂ ਨੂੰ ਸਹੀ ਇਲਾਜ ਨਾ ਮਿਲਣ ਕਾਰਨ ਉਹ ਇੱਥੋਂ ਭੱਜੇ ਹਨ।